18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ਿਆਂ ਖ਼ਿਲਾਫ਼ ਪੁਲਿਸ ਨੇ ਸਰਚ ਅਭਿਆਨ ਚਲਾਇਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਐੱਸ.ਪੀ. ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਚਾਰੇ ਸਬ ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਇਕੋ ਸਮੇਂ ਸਰਚ ਅਭਿਆਨ ਕਾਸੋ ਚਲਾਇਆ ਗਿਆ। ਐੱਸ.ਪੀ. (ਡੀ.) ਅਸ਼ੋਕ ਮੀਨਾ ਦੀ ਨਿਗਰਾਨੀ ਹੇਠ ਡੀ.ਐੱਸ.ਪੀ. ਬਚਨ ਸਿੰਘ, ਜਤਿੰਦਰ ਸਿੰਘ ਤੇ ਹਰਬੰਸ ਸਿੰਘ ਸਮੇਤ ਥਾਣਿਆਂ ਦੇ ਮੁੱਖ ਅਫ਼ਸਰਾਂ ਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਨੇ ਨਸ਼ਾ ਤਸਕਰੀ ਨਾਲ ਸੰਬੰਧਿਤ ਪੁਰਾਣੇ ਮਾਮਲਿਆਂ ਵਾਲੇ ਵਿਅਕਤੀਆਂ ਅਤੇ ਪੁਲਿਸ ਨੂੰ ਮਿਲੀ ਖੂਫ਼ੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਦੌਰਾਨ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕੀਤੀ ਗਈ। ਵਾਹਨਾਂ ਦੀ ਜਾਣਕਾਰੀ ਲਈ ਵਾਹਨ ਐਪ ਤੇ ਵਿਅਕਤੀਆਂ ਦੀ ਪਛਾਣ ਤੇ ਪਿਛੋਕੜ ਦੀ ਜਾਂਚ ਲਈ ਪੀ.ਏ.ਆਈ.ਐੱਸ. ਐਪ ਦੀ ਵਰਤੋਂ ਕੀਤੀ ਗਈ। ਐੱਸ.ਐੱਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਿਆਂ ਦੀ ਗ਼ੈਰ-ਕਾਨੂੰਨੀ ਕਮਾਈ ਨਾਲ ਬਣਾਈ ਜਾਇਦਾਦ ਨੂੰ ਕਾਨੂੰਨ ਅਨੁਸਾਰ ਫ਼ਰੀਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸੰਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਫੂਲ ਦੇ ਸਟਾਫ਼ ਰੂਮ ’ਚ ਕਥਿਤ ਅਸ਼ਲੀਲ ਫ਼ੋਟੋਆਂ ਦਾ ਮਾਮਲਾ ਸੁਰੱਖਿਆ ਗਾਰਡ ਹਿਰਾਸਤ ’ਚ ਅਗਲੀ ਖ਼ਬਰ ਨਸ਼ੇ ਦੇ ਕੈਪਸੂਲਾਂ ਸਮੇਤ ਦੋ ਕਾਬੂ
Ad Position 24