ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਸਮੇਤ ਅਹੁਦੇਦਾਰਾਂ ਦਾ ਸਨਮਾਨ
ਸੈਨੇਟ ਚੋਣਾਂ ’ਚ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਾਵੇ-ਬਰਾੜ
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਹੋਂਦ ਨੂੰ ਬਚਾਉਣ ਲਈ ਵਿਦਿਆਰਥੀਆਂ ਤੇ ਲੋਕਤੰਤਰ ਪੱਖੀ ਲੋਕਾਂ ਵਲੋਂ ਕੀਤੇ ਲੰਮੇ ਸੰਘਰਸ਼ ਤੋਂ ਬਾਅਦ ਹੁਣ ਸੈਨੇਟ ਦੀਆਂ ਚੋਣਾਂ 20 ਸਤੰਬਰ ਨੂੰ ਹੋਣ ਜਾ ਰਹੀਆਂ ਹਨ । ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਬਰਾੜ ਭਾਗਸਰ ਨੇ ਸਮੂਹ ਰਜਿਸਟਰਡ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਹੋਂਦ ਨੂੰ ਬਚਾਉਣ ਲਈ ਵਿਦਿਆਰਥੀਆਂ ਤੇ ਲੋਕਤੰਤਰ ਪੱਖੀ ਲੋਕਾਂ ਵਲੋਂ ਕੀਤੇ ਲੰਮੇ ਸੰਘਰਸ਼ ਤੋਂ ਬਾਅਦ ਹੁਣ ਸੈਨੇਟ ਦੀਆਂ ਚੋਣਾਂ 20 ਸਤੰਬਰ ਨੂੰ ਹੋਣ ਜਾ ਰਹੀਆਂ ਹਨ । ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਬਰਾੜ ਭਾਗਸਰ ਨੇ ਸਮੂਹ ਰਜਿਸਟਰਡ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰੈਜੂਏਟ ਹਲਕੇ ਤੋਂ ਸੈਨੇਟ ਦੇ 15 ਮੈਂਬਰਾਂ ਦੀ ਚੋਣ ਲਈ 20 ਸਤੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਹਰੇਕ ਵੋਟਰ ਤਰਜ਼ੀਹੀ ਵੋਟਿੰਗ ਪ੍ਰਣਾਲੀ ਤਹਿਤ 15 ਉਮੀਦਵਾਰਾਂ ਨੂੰ ਵੋਟ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਲਈ ਇਹ ਚੋਣ ਵਿਸ਼ੇਸ਼ ਮਹੱਤਵ ਰੱਖਦੀ ਹੈ। ਇੱਥੇ ਲੰਮੇ ਸੰਘਰਸ਼ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਦੀ ਇਮਾਰਤ ਦੀ ਉਸਾਰੀ ਚੱਲ ਰਹੀ ਹੈ ਅਤੇ ਇਸ ਨੂੰ ਹੋਰ ਵਿਕਸਤ ਕਰਨ ’ਤੇ ਲੋੜੀਂਦੇ ਫ਼ੰਡ ਮੁਹੱਈਆ ਕਰਵਾਉਣ ਲਈ ਸੈਨੇਟ ਵਿਚ ਬੁਲੰਦ ਆਵਾਜ਼ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਇਹ ਰਿਜਨਲ ਸੈਂਟਰ ਪੂਰੀ ਯੂਨੀਵਰਸਿਟੀ ਵਜੋਂ ਵਿਕਸਤ ਹੋਣ ਦੀ ਸੰਭਾਵਨਾ ਰੱਖਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਚ ਵੋਟਾਂ ਲਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੂਥ ਨੰਬਰ 209, 210, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕੋਟਕਪੂਰਾ ਰੋਡ ਬੂਥ ਨੰਬਰ 211, ਦਸਮੇਸ਼ ਬੀ.ਐੱਡ. ਖ਼ਾਲਸਾ ਕਾਲਜ ਬੂਥ ਨੰਬਰ 212 ਅਤੇ ਪੰਜਾਬ ਯੂਨੀਵਰਸਿਟੀ ਰਿਜਨਲ ਸੈਂਟਰ ਟਿੱਬੀ ਸਾਹਿਬ ਰੋਡ ਬੂਥ ਨੰਬਰ 213 ਵਿਖੇ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।