18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦਰਸ਼ਨ ਲਾਲ ਗਰੋਵਰ ਨਮਿੱਤ ਅੰਤਿਮ ਅਰਦਾਸ 20 ਨੂੰ, ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨਵਦੀਪ ਗਰੋਵਰ ਪੰਚਾਇਤ ਸਕੱਤਰ ਤੇ ਮਨਦੀਪ ਗਰੋਵਰ ਸਰਕਾਰੀ ਅਧਿਆਪਕ ਦੇ ਪਿਤਾ ਤੇ ਸ੍ਰੀਮਤੀ ਨੀਲਮ ਗਰੋਵਰ ਰਿਟਾ. ਜ਼ਿਲ੍ਹਾ ਮੈਨੇਜਰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪਤੀ ਦਰਸ਼ਨ ਲਾਲ ਗਰੋਵਰ (74) ਰਿਟਾ.

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨਵਦੀਪ ਗਰੋਵਰ ਪੰਚਾਇਤ ਸਕੱਤਰ ਤੇ ਮਨਦੀਪ ਗਰੋਵਰ ਸਰਕਾਰੀ ਅਧਿਆਪਕ ਦੇ ਪਿਤਾ ਤੇ ਸ੍ਰੀਮਤੀ ਨੀਲਮ ਗਰੋਵਰ ਰਿਟਾ. ਜ਼ਿਲ੍ਹਾ ਮੈਨੇਜਰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪਤੀ ਦਰਸ਼ਨ ਲਾਲ ਗਰੋਵਰ (74) ਰਿਟਾ. ਸੁਪਰਡੈਂਟ ਖੇਤੀਬਾੜੀ ਵਿਭਾਗ ਤੇ ਸਾਬਕਾ ਜ਼ਿਲ੍ਹਾ ਚੇਅਰਮੈਨ ਵਪਾਰ ਸੈੱਲ ਜ਼ਿਲ੍ਹਾ ਕਾਂਗਰਸ ਕਮੇਟੀ ਵਾਸੀ ਚੱਕ ਬੀੜ ਸਰਕਾਰ ਰੋਡ ਸ੍ਰੀ ਮੁਕਤਸਰ ਸਾਹਿਬ ਬੀਤੇ ਦਿਨੀ ਸਦੀਵੀਂ ਵਿਛੋੜਾ ਦੇ ਗਏ ਸਨ। ਉਨ੍ਹਾਂ ਦੇ ਦਿਹਾਂਤ ’ਤੇ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਅੰਮ੍ਰਿਤਾ ਵੜਿੰਗ ਪਤਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਤੇਜਿੰਦਰ ਬੱਬੂ ਬਾਂਸਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ, ਗੋਬਿੰਦ ਸਿੰਘ ਦਾਬੜਾ ਜਨਰਲ ਸਕੱਤਰ, ਸ਼ਰਨਜੀਤ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ, ਹਰਪਾਲ ਸਿੰਘ ਰਾਮੇਆਣਾ, ਐੱਚ.ਐੱਸ. ਧਾਲੀਵਾਲ ਜ਼ਿਲ੍ਹਾ ਮੈਨੇਜਰ ਮਾਰਕਫੈੱਡ, ਭਿੰਦਰ ਸ਼ਰਮਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ, ਗੁਰਪ੍ਰੀਤ ਸਿੰਘ ਗਿੱਲ ਆਦਿ ਆਗੂਆਂ ਨੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਜਗਮੀਤ ਸਿੰਘ ਬਰਾੜ ਸਾਬਕਾ ਮੈਂਬਰ ਪਾਰਲੀਮੈਂਟ, ਸੰਤ ਸਿੰਘ ਬਰਾੜ, ਬਾਵਾ ਯਾਦਵਿੰਦਰ ਸਿੰਘ ਲਾਲੀ, ਗੁਰਦਾਸ ਗਿਰਧਰ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਬਾਵਾ ਗੁਰਿੰਦਰ ਸਿੰਘ ਕੋਕੀ ਸਾਬਕਾ ਪ੍ਰਧਾਨ ਨਗਰ ਕੌਂਸਲ ਨੇ ਵੀ ਸ੍ਰੀ ਗਰੋਵਰ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਦਰਸ਼ਨ ਲਾਲ ਗਰੋਵਰ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ 20 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਸ਼ਾਂਤੀ ਭਵਨ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ-ਡਾ. ਬਲਜੀਤ ਕੌਰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤ... ਅਗਲੀ ਖ਼ਬਰ ਪ੍ਰਧਾਨ ਅੰਗਰੇਜ਼ ਸਿੰਘ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24