18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ. ਰਸ਼ਪਾਲ ਸਿੰਘ ਉਪਲ ਨੇ ਦਸਮੇਸ਼ ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਉਪਲ ਦਾ ਸਮੂਹ ਕਾਲਜ ਪਰਿਵਾਰ ਵਲੋਂ ਬੜੇ ਉਤਸ਼ਾਹ ਤੇ ਸਨਮਾਨ ਨਾਲ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਉਪਲ ਦਾ ਸਮੂਹ ਕਾਲਜ ਪਰਿਵਾਰ ਵਲੋਂ ਬੜੇ ਉਤਸ਼ਾਹ ਤੇ ਸਨਮਾਨ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਸਟਾਫ਼ ਵਲੋਂ ਡਾ. ਉਪਲ ਨੂੰ ਜੀ ਆਇਆਂ ਆਖਦਿਆਂ ਲਖਬੀਰ ਸਿੰਘ ਦੁਆਰਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਟਾਫ਼ ਮੈਂਬਰਾਂ ਨੇ ਡਾ. ਉਪਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਾਲਜ ਦੀ ਬਿਹਤਰੀ ਤੇ ਉਨਤੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਉਪਲ ਨੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੀ ਤਰੱਕੀ ਲਈ ਟੀਮ ਵਰਕ, ਗੁਣਵੱਤਾ ਭਰਪੂਰ ਸਿੱਖਿਆ ਅਤੇ ਵਿਦਿਆਰਥੀ ਕੇਂਦਰਿਤ ਪਹੁੰਚ ਨੂੰ ਪਹਿਲ ਦਿੱਤੀ ਜਾਵੇਗੀ। ਇਸ ਸਮਾਗਮ ਮੌਕੇ ਬੀਰਇੰਦਰ ਸਿੰਘ ਬਰਾੜ, ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ, ਉਦੈ ਸਿੰਘ ਸੰਧੂ, ਡਾ. ਜਸਵਿੰਦਰ ਸਿੰਘ ਪ੍ਰਿੰਸੀਪਲ ਬਹਿਮਣ ਦੀਵਾਨਾ, ਰਾਮ ਸਿੰਘ, ਹਰਚੰਦ ਸਿੰਘ, ਪ੍ਰੋਫ਼ੈਸਰ ਕੁਲਵਿੰਦਰ ਸਿੰਘ ਸੰਧੂ, ਪ੍ਰੋਫ਼ੈਸਰ ਸਵਰਨਜੀਤ ਸਿੰਘ ਬਰਾੜ ਅਤੇ ਸਮੂਹ ਮਹਿਮਾਨਾਂ ਦਾ ਸਟਾਫ਼ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਚਾਰਜ ਸੰਭਾਲਣ ’ਤੇ ਪ੍ਰਿੰਸੀਪਲ ਨੂੰ ਸਭ ਵਲੋਂ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਨਦੀ ਪ੍ਰੋਜੈਕਟ ’ਚ ਪੰਜਾਬ ਦੇ ਹੱਕਾਂ ਦੀ ਪੂਰੀ ਰੱਖਿਆ ਯਕੀਨੀ ਬਣਾਈ ਜਾਵੇ- ਰਜਿੰਦਰ ਰਾਜਾ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਮਲੋਟ ਦੇ ਨਵੇਂ ਬਣੇ ਪ੍ਰਧਾਨ ਸਮੇਤ ਅਹੁਦੇਦਾਰਾਂ ਦਾ ਸਨਮਾਨ
Ad Position 24