18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੁਲਿਸ ਵਲੋਂ ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮੁਕੱਦਮਿਆਂ ਵਿਚ ਅਦਾਲਤ ਵਲੋਂ ਭਗੌੜੇ (ਪੀ. ਓ.)

Ad Position 21
No active advertisement
ਅਜੀਤ ਡੈਸਕ 18-09-2026
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮੁਕੱਦਮਿਆਂ ਵਿਚ ਅਦਾਲਤ ਵਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖ਼ਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਪੀ.ਓ. ਭਗੌੜੇ ਮੁਲਜ਼ਮ ਅਜੇ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਗਈ ਹੈ। ਅਜੇ ਕੁਮਾਰ ਖ਼ਿਲਾਫ਼ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਮਿਤੀ 17 ਜੁਲਾਈ 2021 ਦਾ ਦਰਜ ਹੈ। ਉਕਤ ਮੁਕੱਦਮੇ ਵਿਚ ਅਦਾਲਤ ਵਲੋਂ ਅਜੇ ਕੁਮਾਰ ਨੂੰ ਮਿਤੀ 6 ਮਈ 2023 ਨੂੰ ਪੀ.ਓ. (ਭਗੌੜਾ ਮੁਲਜ਼ਮ) ਐਲਾਨਿਆ ਗਿਆ ਸੀ। ਪੀ.ਓ. ਸਟਾਫ਼ ਵਲੋਂ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਦੌਰਾਨ ਉਕਤ ਮੁਲਜ਼ਮ ਨੂੰ 17 ਸਤੰਬਰ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਪੀ.ਓ. ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਲਾਇਬ੍ਰੇਰੀਆਂ ਤੇ ਕਾਲਜਾਂ ਨੂੰ ਮੈਚਿੰਗ ਗ੍ਰਾਂਟ ਤਹਿਤ ਮਿਲਣਗੀਆਂ ਪੁਸਤਕਾਂ- ਜ਼ਿਲ੍ਹਾ ਭਾਸ਼ਾ ਅਫ਼ਸਰ ਅਗਲੀ ਖ਼ਬਰ ਪਿੰਡ ਰੰਧਾਵਾ, ਵੰਗਲ ਅਤੇ ਸੀਰਵਾਲੀ ਵਿਖੇ ਦਸਤਾਵੇਜ਼ੀ ਫ਼ਿਲਮ ਵਿਖਾਈ
Ad Position 24