20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

“ ਜਿਨ ਪਤ ਰਾਖੀ ਮੇਰੀ” ਨਾਟਕ ਦੀ ਸਫ਼ਲ ਪੇਸ਼ਕਾਰੀ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਦੇ ਸਬੰਧ ਵਿਚ ਦਰਬਾਰ ਗੰਜ ਫ਼ਰੀਦਕੋਟ ਵਿਖੇ ਬੀਤੀ ਸ਼ਾਮ ਕਰਵਾਏ ਗਏ ਡਰਾਮਾ ਫ਼ੈਸਟੀਵਲ ਦੌਰਾਨ ਕਲਾਕਾਰਾਂ ਵਲੋਂ ਸ਼ਮੂਲੀਅਤ ਕਰਕੇ ਆਪਣੇ ਕਲਾ ਦੇ ਖੂਬ ਜੌਹਰ ਦਿਖਾਏ ਗਏ। ਸਮਾਗਮ ’ਚ ਮੁੱਖ ਮਹਿਮਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਨ ।

Ad Position 21
No active advertisement
ਅਜੀਤ ਡੈਸਕ 21-09-2026
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2026 ਦੇ ਸਬੰਧ ਵਿਚ ਦਰਬਾਰ ਗੰਜ ਫ਼ਰੀਦਕੋਟ ਵਿਖੇ ਬੀਤੀ ਸ਼ਾਮ ਕਰਵਾਏ ਗਏ ਡਰਾਮਾ ਫ਼ੈਸਟੀਵਲ ਦੌਰਾਨ ਕਲਾਕਾਰਾਂ ਵਲੋਂ ਸ਼ਮੂਲੀਅਤ ਕਰਕੇ ਆਪਣੇ ਕਲਾ ਦੇ ਖੂਬ ਜੌਹਰ ਦਿਖਾਏ ਗਏ। ਸਮਾਗਮ ’ਚ ਮੁੱਖ ਮਹਿਮਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸਨ । ਇਸ ਮੌਕੇ ਲੋਕ ਗਾਇਕ ਹਨੀ ਸਿੰਘ ਅਤੇ ਗਾਇਕ ਧਰਮਜੀਤ ਨੇ ਧਾਰਮਿਕ ਗੀਤ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਨਿਰਮਲ ਜੌੜਾ ਵਲੋਂ ਲਿਖਿਆ ਗਿਆ ਨਾਟਕ “ਜਿਨ ਪਤ ਰਾਖੀ ਮੇਰੀ” ਨਾਟਕ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸੀ, ਪੇਸ਼ ਕੀਤਾ ਗਿਆ। ਇਹ ਨਾਟਕ ਰਜਿੰਦਰ ਰਾਜਾ ਅਤੇ ਨਿਰਮਲ ਧਾਲੀਵਾਲ ਵਲੋਂ ਡਾਇਰੈਕਟ ਕੀਤਾ ਗਿਆ। ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਦੀ ਦਾਸਤਾਨ ਦਾ ਮੰਚ ’ਤੇ ਬਹੁਤ ਸਫਲਤਾ ਪੂਰਵਕ ਪੇਸ਼ਕਾਰੀ ਕੀਤੀ ਗਈ। ਸ਼ਹਿਰ ਵਾਸੀਆਂ ਨੇ ਇਸ ਨਾਟਕ ਨੂੰ ਬਹੁਤ ਸ਼ਰਧਾ ਤੇ ਸਤਿਕਾਰ ਨਾਲ ਦੇਖਿਆ। ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਨੇ ਕੀਤਾ। ਇਸ ਮੌਕੇ ਬੇਅੰਤ ਕੌਰ ਸੇਖੋਂ ਧਰਮ ਪਤਨੀ ਵਿਧਾਇਕ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਡੀ) ਸੰਦੀਪ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਪੁਨੀਤ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੌਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ-ਪੱਥਰ ਅਗਲੀ ਖ਼ਬਰ ਅਗਰਵਾਲ ਕਾਲੋਨੀ ਨਿਵਾਸੀਆਂ ਨੇ ਗਣੇਸ਼ ਵਿਸਰਜਨ ਕੀਤਾ
Ad Position 24