20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚੌਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ-ਪੱਥਰ

ਮਲੋਟ, 20 ਸਤੰਬਰ (ਪਾਟਿਲ)-ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਲਈ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ।

Ad Position 21
No active advertisement
ਅਜੀਤ ਡੈਸਕ 21-09-2026
ਮਲੋਟ, 20 ਸਤੰਬਰ (ਪਾਟਿਲ)-ਹਲਕਾ ਮਲੋਟ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਲਈ 17 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਲਈ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਚੌਂਕ ਦੇ ਨਵੀਨੀਕਰਨ ਦੀ ਮਲੋਟ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਅਤੇ ਅੱਜ ਇਸ ਮੰਗ ਨੂੰ ਬੂਰ ਪਿਆ ਹੈ ਅਤੇ ਤਿੰਨ ਮਹੀਨਿਆਂ ਦੇ ਵਿਚ ਇਸ ਚੌਂਕ ਦੇ ਕੰਮ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਦੇ ਵਾਅਦੇ ਤਹਿਤ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਅਗਲੀ ਕਿਸ਼ਤ ਰਾਹੀਂ ਪਹਿਲੀ ਅਕਤੂਬਰ ਨੂੰ ਔਰਤਾਂ ਲਈ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਦੇ ਕੀਤੇ ਕੰਮਾਂ ਨੂੰ ਲੈ ਕੇ ਡੋਰ ਟੂ ਡੋਰ ਜਾਵਾਂਗੇ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ। ਇਸ ਮੌਕੇ ਕਾਰਜ ਸਾਧਕ ਅਫ਼ਸਰ ਮੰਗਤ ਰਾਮ, ਨਗਰ ਕੌਂਸਲ ਪ੍ਰਧਾਨ ਜੋਨੀ ਗਰਗ, ਸ਼ਹਿਰੀ ਪ੍ਰਧਾਨ ਸੋਮ ਕਾਲੜਾ, ਸੁਨੀਲ ਕੁਮਾਰ ਗਗਨੇਜਾ, ਦਫ਼ਤਰ ਇੰਚਾਰਜ ਸਤਪਾਲ ਗਿਰਧਰ, ਆਪ ਆਗੂ ਕਰਮਜੀਤ ਸ਼ਰਮਾ, ਪੀ.ਏ. ਅਰਸ਼ ਸਿੱਧੂ, ਪੀ.ਏ. ਛਿੰਦਰ ਪਾਲ ਸਿੰਘ, ਜ਼ਿਲ੍ਹਾ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਕੁਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ, ਰਾਮ ਸਿੰਘ, ਸਰੂਪ ਸਿੰਘ ਤੋਂ ਇਲਾਵਾ ਪ੍ਰਧਾਨ ਸਵਰਨ ਸਿੰਘ, ਪ੍ਰਧਾਨ ਹਰਦਿਆਲ ਸਿੰਘ, ਪ੍ਰਧਾਨ ਸਰੂਪ ਸਿੰਘ, ਪ੍ਰਧਾਨ ਹਰਮੰਦਰ ਸਿੰਘ ਹਰੀ, ਪ੍ਰਧਾਨ ਪਰਮਜੀਤ ਸਿੰਘ, ਚੇਅਰਮੈਨ ਮਹਿਮਾ ਸਿੰਘ, ਜਸਵਿੰਦਰ ਸਿੰਘ ਵਾਦੀਆਂ, ਰਾਮ ਸਿੰਘ ਪੀ.ਏ ਖੁੱਡੀਆਂ, ਪ੍ਰਧਾਨ ਜਗਜੀਤ ਸਿੰਘ ਔਲਖ, ਪ੍ਰਧਾਨ ਚਰਨਜੀਤ ਸਿੰਘ ਖਾਲਸਾ, ਸੁਰਜੀਤ ਸਿੰਘ, ਜੱਸਾ ਸਿੰਘ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ਪੁਲਿਸ ਇੰਸਪੈਕਟਰ, ਪਰਮਜੀਤ ਸਿੰਘ ਕੱਟਿਆਂਵਾਲੀ, ਪ੍ਰਧਾਨ ਨਛੱਤਰ ਸਿੰਘ ਫ਼ੌਜੀ, ਮਾਸਟਰ ਹਰਜਿੰਦਰ ਸਿੰਘ, ਹਰਭਜਨ ਸਿੰਘ, ਕਸ਼ਮੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਇਕਾਈ ਡੋਡ ਦੇ ਗੁਰਪ੍ਰੀਤ ਸਿੰਘ ਡੋਡ ਪ੍ਰਧਾਨ ਬਣੇ ਅਗਲੀ ਖ਼ਬਰ “ ਜਿਨ ਪਤ ਰਾਖੀ ਮੇਰੀ” ਨਾਟਕ ਦੀ ਸਫ਼ਲ ਪੇਸ਼ਕਾਰੀ
Ad Position 24