21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਾਬਾ ਫ਼ਰੀਦ ਆਗਮਨ ਪੁਰਬ ਦੀ ਪਹਿਲੀ ਸ਼ਾਮ ਰੂਹਾਨੀ ਕੀਰਤਨ ਤੇ ਕਥਾ-ਵਿਚਾਰ ਪ੍ਰੋਗਰਾਮ ਕਰਵਾਏ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਪਹਿਲੀ ਸ਼ਾਮ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਰੂਹਾਨੀ ਕੀਰਤਨ ਅਤੇ ਕਥਾ-ਵਿਚਾਰਾਂ ਦਾ ਅਲੌਕਿਕ ਦਰਬਾਰ ਸਜਾਇਆ ਗਿਆ। ਇਹ ਸਮਾਗਮ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਪਹਿਲੀ ਸ਼ਾਮ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਰੂਹਾਨੀ ਕੀਰਤਨ ਅਤੇ ਕਥਾ-ਵਿਚਾਰਾਂ ਦਾ ਅਲੌਕਿਕ ਦਰਬਾਰ ਸਜਾਇਆ ਗਿਆ। ਇਹ ਸਮਾਗਮ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਪ੍ਰਵਚਨਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਨਾਲ ਜੋੜਦਿਆਂ ਨਿਹਾਲ ਕੀਤਾ। ਪ੍ਰਿੰਸੀਪਲ ਸੁਖਵੰਤ ਸਿੰਘ ਲੁਧਿਆਣਾ ਵਾਲਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਬਾਬਾ ਫ਼ਰੀਦ ਜੀ ਦੇ ਆਗਮਨ-ਪੁਰਬ ਨੂੰ ਸਮਰਪਿਤ ਕੀਰਤਨ ਅਤੇ ਕਥਾ-ਵਿਚਾਰਾਂ ਦੇ ਇਹ ਰੂਹਾਨੀ ਸਮਾਗਮ ਟਿੱਲਾ ਬਾਬਾ ਫ਼ਰੀਦ ਜੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਹਰ ਰੋਜ਼ ਸ਼ਾਮ 7:00 ਵਜੇ ਤੋਂ ਰਾਤ 9:00 ਵਜੇ ਤੱਕ ਜਾਰੀ ਰਹਿਣਗੇ। ਇਨ੍ਹਾਂ ਸਮਾਗਮਾਂ ਦੌਰਾਨ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਬਾਬਾ ਫ਼ਰੀਦ ਜੀ ਦੀ ਪਾਵਨ ਬਾਣੀ ਨਾਲ ਜੋੜਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਰੂਹਾਨੀ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਸਿਮਰਜੀਤ ਸਿੰਘ ਸੇਖੋਂ ਪ੍ਰਧਾਨ ਨਾਲ ਉਨ੍ਹਾਂ ਦੀ ਧਰਮ-ਪਤਨੀ ਰਾਜਪਾਲ ਕੌਰ ਸੇਖੋਂ ਕਮੇਟੀ ਮੈਂਬਰ ਅਤੇ ਡਾ. ਗੁਰਇੰਦਰ ਮੋਹਨ ਸਿੰਘ ਖਜ਼ਾਨਚੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਤੇ ਉਤਸ਼ਾਹ ਨਾਲ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਕਿਤਾਬਾਂ ਨਾਲ ਪਿਆਰ ਇਨਸਾਨ ਦੀ ਤੱਰਕੀ ਦੇ ਰਸਤੇ ਖੋਲ੍ਹਦਾ ਹੈ: ਚੇਅਰਮੈਨ ਗਗਨ ਧਾਲੀਵਾਲ
Ad Position 24