ਸ਼ਰਧਾ ਤੇ ਉਤਸ਼ਾਹ ਨਾਲ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਮਨਾਇਆ
ਕੋਟਕਪੂਰਾ, 20 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਅਤਿ ਸਨਮਾਨਯੋਗ ਰੁਤਬਾ ਪ੍ਰਾਪਤ ਕਰਨ ਅਤੇ ਸਿੱਖ ਇਤਿਹਾਸ ’ਚ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦਾ 365ਵਾਂ ਜਨਮ ਦਿਹਾੜਾ ਸਵ. ਦਿਲਬਾਗ ਸਿੰਘ ਯਾਦਗਾਰੀ ਸੱਭਿਆਚਾਰਕ ਮੰਚ, ਸਮੂਹ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਸਿਰਸੜੀ ਦੇ ਸਹਿਯੋਗ ਨਾਲ ਮਨਾਇਆ ਗਿਆ।
ਕੋਟਕਪੂਰਾ, 20 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਅਤਿ ਸਨਮਾਨਯੋਗ ਰੁਤਬਾ ਪ੍ਰਾਪਤ ਕਰਨ ਅਤੇ ਸਿੱਖ ਇਤਿਹਾਸ ’ਚ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਦਾ 365ਵਾਂ ਜਨਮ ਦਿਹਾੜਾ ਸਵ. ਦਿਲਬਾਗ ਸਿੰਘ ਯਾਦਗਾਰੀ ਸੱਭਿਆਚਾਰਕ ਮੰਚ, ਸਮੂਹ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਸਿਰਸੜੀ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ‘ਸ੍ਰੀ ਸੁਖਮੁਨੀ ਸਾਹਿਬ’ ਦੇ ਪਾਠ ਦਾ ਭੋਗ ਪਾਇਆ ਗਿਆ। ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਖ਼ਾਲਸਾ ਵਲੋਂ ਸਮੂਹ ਸੰਗਤ ਨੂੰ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਵਹਿਮਾਂ-ਭਰਮਾਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦਾ ਉਪਦੇਸ਼ ਦਿੱਤਾ। ਬਾਬਾ ਜੀਵਨ ਸਿੰਘ ਜੀ ਯਾਦਗਾਰੀ ਕਮੇਟੀ ਦੇ ਬੁਲਾਰੇ ਬੋਹੜ ਸਿੰਘ ਘਾਰੂ ਨੇ ਬਾਬਾ ਜੀਵਨ ਸਿੰਘ ਸਮੇਤ ਸਿੱਖ ਇਤਿਹਾਸ ’ਚ ਮਹਾਨ ਕੁਰਬਾਨੀਆਂ ਦੇਣ ਵਾਲੇ ਹੋਰ ਸ਼ਹੀਦਾਂ ਦਾ ਜ਼ਿਕਰ ਕਰਦਿਆਂ ਸਭਨਾਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ’ ਚ ਅੱਗੇ ਵਧਣ ਦਾ ਸੱਦਾ ਦਿੱਤਾ। ਮੰਚ ਦਾ ਸੰਚਾਲਨ ਗੁਰਪ੍ਰੀਤ ਸਿੰਘ ਔਲਖ ਨੇ ਕੀਤਾ। ਅੰਤ ’ਚ ਬਾਬਾ ਜੀਵਨ ਸਿੰਘ ਜੀ ਯਾਦਗਾਰੀ ਕਮੇਟੀ ਦੇ ਆਗੂ ਰਣਜੀਤ ਸਿੰਘ ਸਿੱਧੂ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਜੀਵਨ ਸਿੰਘ ਦੇ ਸਮੁੱਚੇ ਜੀਵਨ ਨਾਲ ਸਬੰਧਿਤ ਜਾਣਕਾਰੀ ਦੇਣ ਵਾਲੀ ਲਿਖਤੀ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਗਿਆਨ ਕੌਰ, ਪੰਚ ਬਲਵੀਰ ਸਿੰਘ, ਸਾਬਕਾ ਪੰਚ ਅਮਰਜੀਤ ਸਿੰਘ, ਲਖਵੀਰ ਸਿੰਘ ਗਿੱਲ, ਗੁਰਮੀਤ ਕੌਰ ਗਿੱਲ, ਸਾਬਕਾ ਸਰਪੰਚ ਨਿਰਮਲ ਸਿੰਘ ਗਿੱਲ, ਕੇਵਲ ਸਿੰਘ ਸਹੋਤਾ, ਮਨਪ੍ਰੀਤ ਕੌਰ ਬਲਾਕ ਪ੍ਰਧਾਨ ਚਹਿਲ, ਮਨਪ੍ਰੀਤ ਕੌਰ ਫ਼ਿੱਡੇ ਕਲਾਂ, ਬਿੱਕਰ ਸਿੰਘ ਸਾਬਕਾ ਪ੍ਰਧਾਨ, ਬਲਵਿੰਦਰ ਸਿੰਘ ਔਲਖ, ਗੁਰਤੇਜ ਸਿੰਘ ਗਿੱਲ, ਰਮੇਸ਼ ਸਿੰਘ ਨੰਬਰਦਾਰ ਦੇਵੀ ਵਾਲਾ, ਜਲੰਧਰ ਸਿੰਘ, ਬੂਟਾ ਸਿੰਘ ਗਿੱਲ, ਗ੍ਰੰਥੀ ਬਲਜੀਤ ਸਿੰਘ ਤੇ ਸੁਖਦੇਵ ਸਿੰਘ, ਹਰਜੀਤ ਸਿੰਘ ਮੇਟ, ਦੀਪ ਫ਼ੌਜੀ, ਗੁਰਸੇਵਕ ਸਿੰਘ ਗਿੱਲ, ਮੋਹਰ ਸਿੰਘ ਗਿੱਲ, ਲਖਵੀਰ ਸਿੰਘ ਸਮੇਤ ਸਮੂਹ ਨਗਰ ਨਿਵਾਸੀ ਹਾਜ਼ਰ ਸਨ। ਅੰਤ ’ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਿਰੋਪਾਓ ਪਹਿਨਾ ਕੇ ਸਨਮਾਨ ਕੀਤਾ ਗਿਆ।