21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਲੁਟੇਰਿਆਂ ਨੇ ਔਰਤ ਦਾ ਪਰਸ ਖੋਹਿਆ

ਕੋਟਕਪੂਰਾ, 20 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਮੋਗਾ ਸੜਕ ’ਤੇ ਸਥਿਤ ਵਿਸ਼ਵਕਰਮਾ ਧਰਮਸ਼ਾਲਾ ਨੇੜੇ ਮੋਟਰਸਾਈਕਲ ਸਵਾਰ ਦੋ ਲੜਕਿਆਂ ਵੱਲੋਂ ਈ-ਰਿਕਸ਼ਾ ’ਚ ਆਪਣੇ ਘਰ ਪਰਤ ਰਹੀ ਭਾਜਪਾ ਆਗੂ ਦੀ ਪਤਨੀ ਦਾ ਪਰਸ ਖੋਹ ਕੇ ਫ਼ਰਾਰ ਹੋਣ ਦੀ ਖਬਰ ਮਿਲੀ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 21-09-2026
ਕੋਟਕਪੂਰਾ, 20 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਸਥਾਨਕ ਮੋਗਾ ਸੜਕ ’ਤੇ ਸਥਿਤ ਵਿਸ਼ਵਕਰਮਾ ਧਰਮਸ਼ਾਲਾ ਨੇੜੇ ਮੋਟਰਸਾਈਕਲ ਸਵਾਰ ਦੋ ਲੜਕਿਆਂ ਵੱਲੋਂ ਈ-ਰਿਕਸ਼ਾ ’ਚ ਆਪਣੇ ਘਰ ਪਰਤ ਰਹੀ ਭਾਜਪਾ ਆਗੂ ਦੀ ਪਤਨੀ ਦਾ ਪਰਸ ਖੋਹ ਕੇ ਫ਼ਰਾਰ ਹੋਣ ਦੀ ਖਬਰ ਮਿਲੀ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਮੰਡਲ ਪ੍ਰਧਾਨ ਮਨਜੀਤ ਸਿੰਘ ਨੇਗੀ ਦੀ ਪਤਨੀ ਨਵੇਂ ਬੱਸ ਅੱਡੇ ਕੋਲ ਇਕ ਕੋਚਿੰਗ ਸੈਂਟਰ ਚਲਾਉਂਦੀ ਹੈ। ਬੀਤੀ ਦੇਰ ਸ਼ਾਮ ਸੈਂਟਰ ਬੰਦ ਕਰਨ ਤੋਂ ਬਾਅਦ ਉਹ ਈ ਰਿਕਸ਼ੇ ’ਤੇ ਆਪਣੇ ਘਰ ਵਾਪਸ ਪਰਤ ਰਹੀ ਸੀ, ਜਦੋਂ ਉਹ ਵਿਸ਼ਵਕਰਮਾ ਧਰਮਸ਼ਾਲਾ ਕੋਲ ਪੁੱਜੀ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਲੜਕਿਆਂ ਨੇ ਚੱਲਦੇ ਰਿਕਸ਼ਾ ਵਿਚੋਂ ਹੀ ਪਰਸ ਖੋਹਣ ਵਾਲੀ ਘਟਨਾ ਨੂੰ ਸ਼ਰੇਆਮ ਅੰਜਾਮ ਦਿੱਤਾ। ਭਾਜਪਾ ਆਗੂ ਮਨਜੀਤ ਸਿੰਘ ਨੇਗੀ ਨੇ ਦੱਸਿਆ ਕਿ ਪਰਸ ਵਿਚ ਇਕ ਆਈ ਫ਼ੋਨ ਸਮੇਤ ਦੋ ਮੋਬਾਇਲ ਫੋਨ, ਕਰੀਬ 7-8 ਹਜ਼ਾਰ ਰੁਪਏ ਦੀ ਨਗਦੀ, ਕੁਝ ਜ਼ਰੂਰੀ ਸਮਾਨ ਅਤੇ ਦਸਤਾਵੇਜ ਸਨ। ਮਨਜੀਤ ਸਿੰਘ ਮੁਤਾਬਿਕ ਘਟਨਾ ਸਬੰਧੀ ਪੁਲਿਸ ਨੂੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਲੁਟੇਰਿਆਂ ਨੂੰ ਜਲਦ ਕਾਬੂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਟਰੀਟਮੈਂਟ ਪਲਾਂਟ ਤੋਂ ਗੰਦੇ ਨਾਲੇ ਵਿਚ ਪਾਉਣ ਵਾਲੀਆਂ ਪਾਈਪਾਂ ਦਾ ਕੰਮ ਰੁਕਿਆ-ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਤਿੰਨ ਰੋਜ਼ਾ ਨੈਸ਼ਨਲ ਪੇਂਟਿੰਗ ਵਰਕਸ਼ਾਪ ਦਾ ਸ਼ਾਨਦਾਰ ਆਗਾਜ਼
Ad Position 24