21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਨੂੰ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਮਿਲਣਾ ਮਾਣ ਦਾ ਪਲ : ਸੁਆਮੀ ਬ੍ਰਹਮ ਮੁਨੀ

ਜੈਤੋ, 20 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ (ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ) ਨੂੰ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਮੇਲੇ ਦੌਰਾਨ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਬ੍ਰਹਮਲੀਨ ਸੰਤ ਕਰਨੈਲ ਦਾਸ ਵਲੋਂ ਸਥਾਪਿਤ ਅਤੇ ਚਲਾਈ ਜਾ ਰਹੀ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਲਈ ਮਾਣ ਅਤੇ ਖੁਸ਼ੀ ਦਾ ਪਲ ਹੈ। ਇਹ ਪ੍ਰਗਟਾਵਾ ਸੁਆਮੀ ਬ੍ਰਹਮ ਮੁਨੀ ਪੈਟਰਨ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਜਲਾਲ ਨੇ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸੰਸਥਾ ਵਲੋਂ ਲੰਮੇ ਅਰਸੇ ਤੋਂ ਕੀਤੀ ਜਾ ਰਹੀ ਨਿਰਸਵਾਰਥ ਮਨੁੱਖਤਾ ਦੀ ਸੇਵਾ ਨੂੰ ਮਿਲੀ ਮਾਨਤਾ ਹਨ।

Ad Position 21
No active advertisement
ਅਜੀਤ ਡੈਸਕ 21-09-2026
ਜੈਤੋ, 20 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ (ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ) ਨੂੰ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਮੇਲੇ ਦੌਰਾਨ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਬ੍ਰਹਮਲੀਨ ਸੰਤ ਕਰਨੈਲ ਦਾਸ ਵਲੋਂ ਸਥਾਪਿਤ ਅਤੇ ਚਲਾਈ ਜਾ ਰਹੀ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਲਈ ਮਾਣ ਅਤੇ ਖੁਸ਼ੀ ਦਾ ਪਲ ਹੈ। ਇਹ ਪ੍ਰਗਟਾਵਾ ਸੁਆਮੀ ਬ੍ਰਹਮ ਮੁਨੀ ਪੈਟਰਨ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਜਲਾਲ ਨੇ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਸੰਸਥਾ ਵਲੋਂ ਲੰਮੇ ਅਰਸੇ ਤੋਂ ਕੀਤੀ ਜਾ ਰਹੀ ਨਿਰਸਵਾਰਥ ਮਨੁੱਖਤਾ ਦੀ ਸੇਵਾ ਨੂੰ ਮਿਲੀ ਮਾਨਤਾ ਹਨ। ਉਨ੍ਹਾਂ ਕਿਹਾ ਕਿ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਪਿਛਲੇ 25 ਸਾਲਾਂ ਤੋਂ ਸੇਵਾ ਦੀ ਜੋਤ ਜਗਾਉਂਦਿਆਂ ਲੋੜਵੰਦ ਅਤੇ ਬੇਸਹਾਰਾ ਮਰੀਜ਼ਾਂ ਦੀਆਂ ਅੱਖਾਂ ਵਿਚ ਰੌਸ਼ਨੀ ਵੰਡਣ ਦਾ ਮਹਾਨ ਕਾਰਜ ਕਰ ਰਹੀ ਹੈ, ਸੰਸਥਾ ਵਲੋਂ ਹੁਣ ਤੱਕ ਲੱਖਾਂ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਲੈਂਜ਼ ਪਾਏ ਜਾ ਚੁੱਕੇ ਹਨ, ਜਿਸ ਨਾਲ ਅਨੇਕਾਂ ਪਰਿਵਾਰਾਂ ਦੇ ਜੀਵਨ ਵਿਚ ਮੁੜ ਰੌਸ਼ਨੀ, ਉਮੀਦ ਅਤੇ ਆਤਮ-ਵਿਸ਼ਵਾਸ ਦੀ ਕਿਰਨ ਜਗੀ ਹੈ। ਉਨ੍ਹਾਂ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਪ੍ਰਬੰਧਕੀ ਟੀਮ, ਡਾਕਟਰਾਂ, ਸਟਾਫ਼ ਅਤੇ ਸੇਵਾਦਾਰਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿਚ ਮਨੁੱਖਤਾ, ਦਇਆ, ਸੇਵਾ ਅਤੇ ਭਾਈਚਾਰਕ ਸਾਂਝ ਦੀ ਜੋਤ ਨੂੰ ਪ੍ਰਚੰਡ ਕਰਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਨਿਸ਼ਕਾਮ ਸੇਵਾ ਦਾ ਪ੍ਰੇਰਣਾਦਾਇਕ ਮਾਰਗ ਤਿਆਰ ਕਰਦੀਆਂ ਹਨ। ਉਨ੍ਹਾਂ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਜੈਤੋ ਦੇ ਪ੍ਰਧਾਨ ਅਤੇ ਵਿਵੇਕ ਆਸ਼ਰਮ ਦੇ ਮੁੱਖ ਸੰਚਾਲਕ ਸੰਤ ਰਿਸ਼ੀ ਰਾਮ (ਸ਼ਮਿੰਦਰ ਸਿੰਘ) ਅਤੇ ਮਾਤਾ ਰਜ਼ਨੀ ਦੇਵੀ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਮੌਕੇ ਹੀ ਪੰਜਾਬ ਦਾ ਵਿਕਾਸ ਹੋਇਆ : ਬਲਕਾਰ ਸਿੰਘ ਬਰਾੜ ਅਗਲੀ ਖ਼ਬਰ 7.95 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਕਾਬੂ
Ad Position 24