ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਲਈ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਚਹਿਲ ’ ਚ ਹੋਈ ਭਰਵੀਂ ਇਕੱਤਰਤਾ
ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਵਿਖੇ ਸਰਪੰਚ ਸੁਖਦੇਵ ਸਿੰਘ ਦੇ ਨਿਵਾਸ ਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਭਰਵੀਂ ਇਕੱਤਰਤਾ ਹੋਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਅਗਵਾਈ ’ਚ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਮੌਜੂਦਗੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਲਈ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।
ਕੋਟਕਪੂਰਾ, 20 ਸਤੰਬਰ (ਮੋਹਰ ਸਿੰਘ ਗਿੱਲ, ਰਿੰਕੂ ਮਲਹੋਤਰਾ)-ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚਹਿਲ ਵਿਖੇ ਸਰਪੰਚ ਸੁਖਦੇਵ ਸਿੰਘ ਦੇ ਨਿਵਾਸ ਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇਕ ਭਰਵੀਂ ਇਕੱਤਰਤਾ ਹੋਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਦੀ ਅਗਵਾਈ ’ਚ ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਮੌਜੂਦਗੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਲਈ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਸੀਨੀਅਰ ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਪਾਰਟੀ ਦੀ ਚੜਦੀ ਕਲਾ ਵਾਸਤੇ ਦਿਨ-ਰਾਤ ਇਕ ਕਰਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਰਕਲ ਚਹਿਲ ਨਾਲ ਸਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਮਾਗਮ ਦੌਰਾਨ ਹਾਜ਼ਰ ਸੀਨੀਅਰ ਆਗੂਆਂ ਨੇ ਸਾਰੇ ਨਵੇਂ ਬਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ। ਉਪਰੰਤ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰਾਂ ਦਾ ਮਾਣ-ਸਤਿਕਾਰ ਕਰਦਾ ਆਇਆ ਹੈ। ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਖੇਤਰ ਵਿਚ ਜਾ ਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਪਾਰਟੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਇਕਜੁੱਟਤਾ ਨਾਲ ਕੰਮ ਕਰਨ। ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰਨਗੇ। ਇਸ ਸਮਾਗਮ ਵਿਚ ਪਿੰਡ ਦੇ ਸਰਪੰਚ ਸੁਖਦੇਵ ਸਿੰਘ, ਨਿਰਮਲ ਸੰਘਾ ਢੁੱਡੀ, ਗੁਰਮੁਖ ਸਿੰਘ ਭੁੱਲਰ, ਯੂਥ ਆਗੂ ਜੱਸ ਬਰਾੜ ਚਹਿਲ, ਬਲਾਕ ਸੰਮਤੀ ਮੈਂਬਰ ਜਗਸੀਰ ਸਿੰਘ ਪ੍ਰਧਾਨ, ਨਿਰਮਲ ਸਿੰਘ ਗਿੱਲ ਸਿਰਸੜੀ, ਸੁਰਿੰਦਰ ਸੰਧੂ ਸਿੱਖਾਂ ਵਾਲਾ, ਜਗਦੇਵ ਸਿੰਘ ਗਿੱਲ ਨੱਥੇ ਵਾਲਾ, ਹੈਪੀ ਖਾਰਾ, ਅਮਨਦੀਪ ਸਿੰਘ ਸੰਧੂ ਸਰਕਲ ਪ੍ਰਧਾਨ, ਬੱਬਾ ਟਹਿਣਾ, ਪ੍ਰਤਾਪ ਸਿੰਘ ਨੰਗਲ ਸੀਨੀਅਰ ਅਕਾਲੀ ਆਗੂ, ਬੀਬੀ ਮਨਜੀਤ ਕੌਰ ਨੰਗਲ, ਸਵਰਨਜੀਤ ਸਿੰਘ, ਗੋਰਾ ਸਿੰਘ ਭਾਣਾ, ਪਰਮਿੰਦਰ ਸਿੰਘ, ਗੁਰਮੇਲ ਸਿੰਘ ਗਿੱਲ, ਰਾਜਿੰਦਰ ਸਿੰਘ ਗਿੱਲ, ਕੀਰਤ ਸਿੰਘ ਸਾਬਕਾ ਪੰਚ, ਬਲਦੇਵ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ ਸਾਬਕਾ ਸਰਪੰਚ, ਸੁਖਰਾਜ ਸਿੰਘ ਰਾਜਾ ਚਹਿਲ, ਨਿਰਮਲ ਸਿੰਘ ਚਹਿਲ, ਜੱਸੀ ਵਿਰਕ, ਹਰਪ੍ਰੀਤ ਸਿੰਘ ਚਹਿਲ, ਹਰਚਰਨ ਸਿੰਘ ਪੰਚ, ਬੱਬੂ ਢੁੱਡੀ, ਰੱਜੋ ਕੌਰ ਸਰਕਲ ਪ੍ਰਧਾਨ ਤੋਂ ਇਲਾਵਾ ਸਰਕਲ ਦੇ ਹੋਰ ਸੀਨੀਅਰ ਆਗੂ, ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।