ਜ਼ਿਲ੍ਹਾ ਪੱਧਰੀ ਸਿੱਖਿਆ ਮੀਟਿੰਗ ’ਚ 5 ਅਕਤੂਬਰ ਨੂੰ ਡੀ.ਸੀ ਦਫ਼ਤਰਾਂ ਦੇ ਘਿਰਾਓ ਦਾ ਫ਼ੈਸਲਾ
ਮਲੋਟ, 20 ਸਤੰਬਰ (ਪਾਟਿਲ)-ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ, ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਨੂੰ ਡੀ. ਸੀ ਦਫ਼ਤਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਪਿੰਡ ਮਲੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।
ਮਲੋਟ, 20 ਸਤੰਬਰ (ਪਾਟਿਲ)-ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਨ, ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ, ਜ਼ਮੀਨਾਂ ਦੇ ਮਾਲਕੀ ਹੱਕ ਬਹਾਲ ਕਰਨ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਹੋਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਨੂੰ ਡੀ.ਸੀ ਦਫ਼ਤਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਿਸ਼ੇਸ਼ ਮੀਟਿੰਗ ਪਿੰਡ ਮਲੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ 5 ਅਕਤੂਬਰ ਨੂੰ ਡੀ.ਸੀ ਦਫ਼ਤਰਾਂ ਦੇ ਘਿਰਾਓ ਦੇ ਨਾਲ-ਨਾਲ ਥਾਂ-ਥਾਂ ਪੰਜਾਬ ਸਰਕਾਰ ਦੇ ਪਿੱਟ ਸਿਆਪੇ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਲੈਂਡ ਪੂਲਿੰਗ ਪਾਲਿਸੀ ਰੱਦ ਕਰਨ ਦਾ ਮਤਾ ਪਾਸ ਕਰੇ। ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਔਰਤਾਂ ਨੂੰ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਕਿਸਾਨ-ਮਜ਼ਦੂਰ ਹਾਜ਼ਰ ਸਨ।