ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖ਼ੇਡਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ : ਚੇਅਰਮੈਨ ਗਗਨਦੀਪ ਧਾਲੀਵਾਲ
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਵਿਚ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਚੇਅਰਮੈਨ ਨੇ ਕਿਹਾ ਕਿ ਬਾਬਾ ਫ਼ਰੀਦ ਮੇਲੇ ’ਤੇ ਹਰ ਵਾਰ ਖ਼ੇਡਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਉਨ੍ਹਾਂ ਫ਼ਰੀਦਕੋਟ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਸ਼ਲਾਘਾ ਕੀਤੀ।
ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ’ਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਜਾ ਰਹੇ ਬਾਬਾ ਫ਼ਰੀਦ ਕ੍ਰਿਕਟ ਗੋਲਡ ਕੱਪ ਵਿਚ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਗਗਨਦੀਪ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਚੇਅਰਮੈਨ ਨੇ ਕਿਹਾ ਕਿ ਬਾਬਾ ਫ਼ਰੀਦ ਮੇਲੇ ’ਤੇ ਹਰ ਵਾਰ ਖ਼ੇਡਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਉਨ੍ਹਾਂ ਫ਼ਰੀਦਕੋਟ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਸ਼ਲਾਘਾ ਕੀਤੀ। ਚੇਅਰਮੈਨ ਨੇ ਦੱਸਿਆ ਕਿ ਨਮਨ ਧੀਰ ਵਰਗੇ ਖਿਡਾਰੀ ਦਾ ਭਾਰਤੀ ਕ੍ਰਿਕਟ ਟੀਮ ਵਿਚ ਸ਼ਾਮਿਲ ਹੋਣਾ ਫ਼ਰੀਦਕੋਟ ਲਈ ਬੜੇ ਮਾਣ ਵਾਲੀ ਗੱਲ ਹੈ। ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਵਲੋਂ ਚੇਅਰਮੈਨ ਗਗਨਦੀਪ ਧਾਲੀਵਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਾਮ ਗਰਗ ਪ੍ਰਧਾਨ ਫ਼ਰੀਦਕੋਟ ਕ੍ਰਿਕਟ ਐਸੋਸੀਏਸ਼ਨ, ਡਾ. ਏ.ਜੀ.ਐਸ ਬਾਵਾ ਸੈਕਟਰੀ, ਸਤੀਸ਼ ਸ਼ਰਮਾ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਇੰਚਾਰਜ ਪ੍ਰੋ. ਗੁਰਸੇਵਕ ਸਿੰਘ, ਹਰਕਰਨ ਬਰਾੜ, ਬਲਰਾਜ ਸੰਧੂ ਤੇ ਲਾਲੀ ਸੰਧੂ ਆਦਿ ਹਾਜ਼ਰ ਸਨ।