ਆਪ੍ਰੇਸ਼ਨ ਕਾਸੋ ਤਹਿਤ ਪੁਲਿਸ ਵਲੋਂ ਸਰਚ ਅਭਿਆਨ ਚਲਾਇਆ ਚਾਰ ਵਿਅਕਤੀਆਂ ਖ਼ਿਲਾਫ਼ ਦਰਜ ਕੀਤੇ ਜਾ ਰਹੇ ਮਾਮਲੇ
ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੁਹੇਲ ਕਾਸਿਮ ਮੀਰ ਐਸ. ਐਸ.
ਮੌੜ ਮੰਡੀ, 20 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੁਹੇਲ ਕਾਸਿਮ ਮੀਰ ਐਸ.ਐਸ.ਪੀ. ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤੇ ਐਸ.ਪੀ.ਹੈੱਡ ਕੁਆਰਟਰ ਜਗਦੀਸ਼ ਬਿਸ਼ਨੋਈ ਦੀ ਅਗਵਾਈ ਵਿਚ ਪੁਲਿਸ ਵਲੋਂ ਸਬ-ਡਿਵੀਜ਼ਨ ਮੌੜ ਅਧੀਨ ਪੈਂਦੇ ਪਿੰਡ ਘੁੰਮਣ ਵਿਖੇ ਅੱਜ ਸਵੇਰੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਡੀ.ਐਸ.ਪੀ.ਮੌੜ ਸਰਵਰਿੰਦਰ ਸਿੰਘ, ਐਸ.ਐਚ.ਮੌੜ ਤਰੁਣਦੀਪ ਸਿੰਘ, ਐਸ.ਐਚ.ਓ. ਕੋਟਫੱਤਾ, ਐਸ.ਐਚ.ਓ. ਰਾਮਪੁਰਾ, ਐਸ.ਐਚ.ਓ ਬਾਲਿਆਂਵਾਲੀ, ਐਸ.ਐਚ.ਓ. ਤਲਵੰਡੀ ਸਾਬੋ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਟੀਮਾਂ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰਦਿਆਂ ਮੁੱਖ ਰਸਤਿਆਂ ‘ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ। ਸਰਚ ਅਭਿਆਨ ਦੌਰਾਨ ਪੁਲਿਸ ਵਲੋਂ 27 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ ਅਤੇ 60 ਪ੍ਰੈਗਾਬਲਿਨ ਕੈਪਸੂਲ ਬਰਾਮਦ ਕੀਤੇ ਗਏ। ਇਸ ਸਬੰਧੀ ਐਨ.ਡੀ.ਪੀ.ਐਸ. ਐਕਟ ਤਹਿਤ 3 ਮੁਕੱਦਮੇ ਅਤੇ ਬੀ.ਐਨ.ਐਸ. ਤਹਿਤ 1 ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ ਅਤੇ ਕੁੱਲ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਐਸ.ਪੀ. ਜਗਦੀਸ਼ ਬਿਸ਼ਨੋਈ ਨੇ ਕਿਹਾ ਕਿ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਅਜਿਹੇ ਸਰਚ ਅਤੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ।