02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 03-10-2026
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਕੂਲ ਵਲੋਂ ਜਾਰੀ ਸੰਦੇਸ਼ ਵਿਚ ਕਿਹਾ ਗਿਆ ਕਿ ਭਗਤ ਸਿੰਘ ਦੀ ਦੇਸ਼ ਭਗਤੀ, ਨਿਡਰਤਾ, ਵਿਚਾਰਧਾਰਾ ਅਤੇ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹਨ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਮੌਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੀ ਉਸਾਰੀ ਲਈ ਇਮਾਨਦਾਰੀ, ਏਕਤਾ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਮੁੱਲ ’ਚ 25 ਰੁਪਏ ਵਾਧਾ ਖ਼ਰਚ ਦੇ ਮੁਕਾਬਲੇ ਘੱਟ : ਹਰਦੇਵ ਸਿੰਘ ਬਰਾੜ ਅਗਲੀ ਖ਼ਬਰ 03-10-2026
Ad Position 24