03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 2 ਅਕਤੂਬਰ (ਪਾਟਿਲ)-ਡੀ. ਏ.

Ad Position 21
No active advertisement
ਅਜੀਤ ਡੈਸਕ 03-10-2026
ਮਲੋਟ, 2 ਅਕਤੂਬਰ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਦੇ ਬੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਸਮੈਸਟਰ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀ ਅਨਮੋਲ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਇਸ ਵਿਦਿਆਰਥੀ ਨੇ ਬੀ.ਏ. ਸਮੈਸਟਰ ਪਹਿਲੇ ਵਿਚ ਵੀ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਸੀ। ਕਾਲਜ ਪੱਧਰ ’ਤੇ ਨਵਨੀਤ ਕੌਰ ਨੇ ਦੂਜਾ ਸਥਾਨ ਅਤੇ ਲਕਸ਼ਿਤਾ ਸੋਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਵਿਭਾਗਾਂ ਦੇ ਸਮੂਹ ਫੈਕਲਟੀ ਮੈਂਬਰਾਂ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ 05.48 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਢਿੱਲਵਾਂ ਕਲਾਂ ਫਿਰਨੀ ਵਿਚਲੀ ਸੜਕ ਜਲਦ ਬਣਾਉਣ ਦੀ ਮੰਗ
Ad Position 24