03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

05.48 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਪਿੰਡ ਢਿੱਲਵਾਂ ਕਲਾ ਤੋਂ ਹੁੰਦੇ ਹੋਏ ਗੁਰਦੁਆਰਾ ਦਸਵੀਂ ਪਾਤਸ਼ਾਹੀ ਤੋਂ ਲਿੰਕ ਰੋਡ ਅੰਮ੍ਰਿਤਸਰ-ਬਠਿੰਡਾ ਹਾਈਵੇ ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਰਸਤੇ ਵਿਚ ਪੈਂਦੇ ਪੁਲ ਸੂਆ ਬਾਹੱਦ ਰਕਬਾ ਢਿੱਲਵਾਂ ਕਲਾਂ ਕੋਲ ਪੁੱਜੀ ਤਾਂ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ।

Ad Position 21
No active advertisement
ਅਜੀਤ ਡੈਸਕ 03-10-2026
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਪਿੰਡ ਢਿੱਲਵਾਂ ਕਲਾ ਤੋਂ ਹੁੰਦੇ ਹੋਏ ਗੁਰਦੁਆਰਾ ਦਸਵੀਂ ਪਾਤਸ਼ਾਹੀ ਤੋਂ ਲਿੰਕ ਰੋਡ ਅੰਮ੍ਰਿਤਸਰ-ਬਠਿੰਡਾ ਹਾਈਵੇ ਨੂੰ ਜਾ ਰਹੇ ਸਨ। ਜਦ ਪੁਲਿਸ ਪਾਰਟੀ ਰਸਤੇ ਵਿਚ ਪੈਂਦੇ ਪੁਲ ਸੂਆ ਬਾਹੱਦ ਰਕਬਾ ਢਿੱਲਵਾਂ ਕਲਾਂ ਕੋਲ ਪੁੱਜੀ ਤਾਂ ਇਕ ਮੋਨਾ ਨੌਜਵਾਨ ਖੜ੍ਹਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਇਕਦਮ ਸੂਏ ਦੀ ਪਟੜੀ ਵੱਲ ਨੂੰ ਖਿਸਕਣ ਲੱਗਾ। ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣੀ ਪਹਿਚਾਣ ਹਰਵਿੰਦਰ ਸਿੰਘ ਉਰਫ਼ ਵਾਸੀ ਪਿੰਡ ਸੰਧਵਾਂ ਜ਼ਿਲ੍ਹਾ ਫ਼ਰੀਦਕੋਟ ਵਜੋਂ ਕਰਵਾਈ ਹੈ। ਤਲਾਸ਼ੀ ਦੌਰਾਨ ਉਸ ਕੋਲੋਂ 05.48 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਪਾਰਟੀ ਨੇ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਰਾਹੁਲ ਸਿੱਧੂ ਵਲੋਂ ‘ਨਸ਼ਾ ਨਹੀਂ ਰੁਜ਼ਗਾਰ ਦਿਓ’ ਮੁਹਿੰਮ ਦੀ ਸ਼ੁਰੂਆਤ ਬੇਰੁਜ਼ਗਾਰੀ ਖਿਲਾਫ਼ ਵਿੱਢੀ ਮੁਹਿੰਮ ਨੂੰ ਮਿਲ ਰਿਹ... ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਬੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ
Ad Position 24