ਸਾਹਿਤ ਮੇਲੇ ’ਚ ਜਸਬੀਰ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੌਰਾਨ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਾਹਿਤ ਮੇਲੇ ਦੇ ਪਹਿਲੇ ਦਿਨ ਉਦਘਾਟਨੀ ਸਮਾਗਮ ’ਚ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ।
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦੌਰਾਨ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਾਹਿਤ ਮੇਲੇ ਦੇ ਪਹਿਲੇ ਦਿਨ ਉਦਘਾਟਨੀ ਸਮਾਗਮ ’ਚ ਮੰਚ ਸੰਚਾਲਕ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਇਸ ਦੇ ਨਾਲ ਸਾਹਿਤ ਮੇਲੇ ਦੀ ਸਫ਼ਲਤਾ ਵਾਸਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ ਦੀ ਯੋਗ ਅਗਵਾਈ ਹੇਠ ਬਣੀ ਟੀਮ ’ਚ ਆਪਣੀਆਂ ਸੇਵਾਵਾਂ ਦਿੱਤੀਆਂ। ਮੇਲੇ ਦੇ ਅੰਤਿਮ ਦਿਨ ਪਾਠਕਾਂ, ਪਬਲੀਸ਼ਰਾਂ, ਪ੍ਰਬੰਧਕਾਂ, ਲੇਖਕਾਂ ਲਈ ਕੀਤੇ ਸਮਾਗਮ ਦੇ ਪ੍ਰਧਾਨਗੀ ਮੰਡਲ ’ਚ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤ ਪੁਰੀ, ਦੇਸ਼ ਭਗਤ ਪੰਡਤ ਚੇਤੰਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਪਿ੍ਰੰਸੀਪਲ ਡਾ. ਰਾਜੇਸ਼ ਮੋਹਨ, ਦੇਸ਼ ਦੇ ਨਾਮਵਰ ਸਾਹਿਤਕਾਰ ਨਿੰਦਰ ਘੁਗਿਆਣਵੀ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਅਤੇ ਖੋਜ ਅਫ਼ਸਰ ਕੰਵਰਜੀਤ ਸਿੰਘ ਸਿੱਧੂ ਸ਼ਾਮਿਲ ਹੋਏ। ਇਸ ਮੌਕੇ ਜਸਬੀਰ ਸਿੰਘ ਜੱਸੀ ਨੂੰ ਭਾਸ਼ਾ ਵਿਭਾਗ ਫ਼ਰੀਦਕੋਟ ਵਲੋਂ ਕਿਤਾਬਾਂ ਦਾ ਸੈੱਟ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।