ਅਵਤਾਰ ਸਿੰਘ ਭੋਲੂਵਾਲਾ ਅਤੇ ਹਰਜੀਤ ਸਿੰਘ ਭੋਲੂਵਾਲਾ ਦੀ ਯਾਦ ’ਚ ਮੈਗਾ ਮੈਡੀਕਲ ਕੈਂਪ ਲਗਾਇਆ
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਖ਼ਾਸਲਾ ਦੀਵਾਨ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਭੋਲੂਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਭੋਲੂਵਾਲਾ ਦੀ ਨਿੱਘੀ ਯਾਦ ਵਿਚ ਭੋਲੂਵਾਲਾ ਪਰਿਵਾਰ ਵਲੋਂ ਗੁਰਦੁਆਰਾ ਖ਼ਾਸਲਾ ਦੀਵਾਨ ਵਿਖੇ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਹਰ ਤਰ੍ਹਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ।
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਖ਼ਾਸਲਾ ਦੀਵਾਨ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਭੋਲੂਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜੀਤ ਸਿੰਘ ਭੋਲੂਵਾਲਾ ਦੀ ਨਿੱਘੀ ਯਾਦ ਵਿਚ ਭੋਲੂਵਾਲਾ ਪਰਿਵਾਰ ਵਲੋਂ ਗੁਰਦੁਆਰਾ ਖ਼ਾਸਲਾ ਦੀਵਾਨ ਵਿਖੇ ਮੈਗਾ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਹਰ ਤਰ੍ਹਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਪੰਜਾਬ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ। ਇਸ ਮੌਕੇ ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਬੰਟੀ ਰੋਮਾਣਾ, ਸ਼ੇਰ ਸਿੰਘ ਮੰਡ ਵਾਲਾ, ਗੁਰਚੇਤ ਸਿੰਘ ਢਿੱਲੋਂ, ਰਜਿੰਦਰ ਸਿੰਘ ਰੋਮਾਣਾ, ਸਤੀਸ਼ ਗਰੋਵਰ, ਸੁਖਵੀਰ ਸਿੰਘ ਸਮਰਾ, ਮੋਂਟੂ ਵੋਹਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਖਪਾਲ ਸਿੰਘ ਤਲਵੰਡੀ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਬੂਹ, ਨਵਤੇਜ਼ ਸਿੰਘ ਕਾਉਣੀ, ਬੀਬੀ ਨਰਿੰਦਰ ਕੌਰ ਰਤੀਆ, (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸੰਗਤ ਨੂੰ ਸੰਬੋਧਨ ਕਰਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਨ੍ਹਾਂ ਬਰਸੀਆਂ ਦਾ ਮਨੋਰਥ ਮਕਸਦ ਉਨ੍ਹਾਂ ਸ਼ਖ਼ਸੀਅਤਾਂ ਨੂੰ ਯਾਦ ਕਰਨਾ ਹੁੰਦਾ ਹੈ ਜਿਨ੍ਹਾਂ ਨੇ ਕੌਮ ਅਤੇ ਸਮਾਜ ਲਈ ਕੰਮ ਕੀਤੇ ਹੋਣ। ਉਨ੍ਹਾਂ ਕਿਹਾ ਕਿ ਭੋਲੂਵਾਲਾ ਪਰਿਵਾਰ ਪੂਰੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਪਿਤ ਹੈ। ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ. ਅਵਤਾਰ ਸਿੰਘ ਭੋਲੂਵਾਲਾ ਅਤੇ ਹਰਜੀਤ ਸਿੰਘ ਭੋਲੂਵਾਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ: ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਤੀ ਨਜਦੀਕੀਆਂ ਵਿਚੋਂ ਸਨ। ਆਪਣੇ ਸੰਬੋਧਨ ਵਿਚ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਸਵ: ਹਰਜੀਤ ਸਿੰਘ ਭੋਲੂਵਾਲਾ, ਸਵ: ਗੁਰਤੇਜ ਸਿੰਘ ਗਿੱਲ, ਸਵ: ਮਹਿੰਦਰ ਸਿੰਘ ਰੋਮਾਣਾ, ਸਵ: ਜਥੇਥਾਰ ਲਖਬੀਰ ਸਿੰਘ ਅਰਾਈਆਂਵਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਿੰਦ ਜਾਨ ਸਨ। ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੇਖੇ ਲਾ ਦਿੱਤਾ। ਹੁਣ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਵਿਚ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਦੇ ਸਪੁੱਤਰ ਜਿੰਮੀ ਭੋਲੂਵਾਲਾ ਅਤੇ ਸਰਵਦੀਪ ਸਿੰਘ ਭੋਲੂਵਾਲਾ ਪਾਰਟੀ ਲਈ ਆਪਣਾ ਕੰਮ ਕਰ ਰਹੇ ਹਨ। ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਦੱਸਿਆ ਕਿ ਮੈਗਾ ਮੈਡੀਕਲ ਕੈਂਪ ਵਿਚ ਮੈਡੀਸਨ ਈ.ਐਨ.ਟੀ. ਸਰਜਰੀ, ਆਰਥੋ, ਦੰਦਾਂ ਅਤੇ ਇਸਤਰੀ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ। ਲੋੜਵੰਦ ਮਰੀਜ਼ਾਂ ਦੇ ਟੈਸਟ ਅਤੇ ਦਵਾਈਆਂ ਭੋਲੂਵਾਲਾ ਪਰਿਵਾਰ ਵਲੋਂ ਦਿੱਤੀਆਂ ਜਾਣਗੀਆਂ। ਇਸ ਮੌਕੇ ਬੀਬੀ ਅਮਰਜੀਤ ਕੌਰ ਪੰਜਗਰਾਈਂ, ਮਨਜੀਤ ਕੌਰ, ਅਮਰਜੀਤ ਕੌਰ ਦਿੱਲੀ, ਨਿਰਮਲ ਸਿੰਘ ਸੰਘਾਂ, ਨਾਹਰ ਸਿੰਘ ਮਚਾਕੀ, ਹਰਦੀਪ ਸਿੰਘ ਮਿਸ਼ਰੀ ਵਾਲਾ, ਸੁਖਵਿੰਦਰ ਸਿੰਘ ਕੋਟ ਸੁਖੀਆ, ਪ੍ਰਤਾਪ ਸਿੰਘ ਨੰਗਲ, ਡੀ.ਐਸ.ਪੀ. ਪ੍ਰਤਾਪ ਸਿੰਘ, ਹਰਪ੍ਰੀਤ ਸਿੰਘ ਸੰਧੂ, ਹਰਿੰਦਰ ਸਿੰਘ ਕਾਲਾ, ਕਰਨਵੀਰ ਸਿੰਘ ਸੰਧੂ, ਅਮਨ ਵੜਿੰਗ, ਸਰਬਜੋਤ ਸਿੰਘ ਸਾਹਨੀ, ਸੁਰਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਸ਼ਤਾਬ, ਕਰਮਜੀਤ ਸਿੰਘ ਸ਼ਿਮਰੇਵਾਲਾ, ਕਰਤਾਰ ਸਿੰਘ ਸਿੱਖਾਂਵਾਲਾ, ਸਰਬਜੀਤ ਸਿੰਘ ਬਰਾੜ, ਵਿਜੇ ਛਾਬੜਾ, ਸੰਤ ਗੁਰਚਰਨਦਾਸ ਆਦਿ ਹਾਜ਼ਰ ਸਨ।