04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪਿੰਡ ਸਿੰਘੇਵਾਲਾ ਵਿਖੇ ਮਜ਼ਦੂਰਾਂ-ਕਿਸਾਨਾਂ ਨੇ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ

ਮੰਡੀ ਕਿੱਲਿਆਂਵਾਲੀ, 2 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸੰਗਰੂਰ ਦੇ ਪਿੰਡ ਕਨੋਈ ਵਿਚ ਨੌਜਵਾਨ ਮਜ਼ਦੂਰ ਦੀ ਖ਼ੁਦਕੁਸ਼ੀ ਮਗਰੋਂ ਉਸ ਦੇ ਮਾਪਿਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਲਾਸ਼ ਦਾ ਜ਼ਬਰੀ ਅੰਤਿਮ ਸੰਸਕਾਰ ਕਰਵਾਉਣ ਦੇ ਮਾਮਲੇ ਖ਼ਿਲਾਫ਼ ਮਜ਼ਦੂਰਾਂ-ਕਿਸਾਨਾਂ ਵਿਚ ਰੋਹ ਭੜਕ ਗਿਆ ਹੈ। ਇਸ ਮੌਕੇ ਪਿੰਡ ਸਿੰਘੇਵਾਲਾ ਵਿਚ ਮਜ਼ਦੂਰਾਂ-ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ।

Ad Position 21
No active advertisement
ਅਜੀਤ ਡੈਸਕ 03-10-2026
ਮੰਡੀ ਕਿੱਲਿਆਂਵਾਲੀ, 2 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸੰਗਰੂਰ ਦੇ ਪਿੰਡ ਕਨੋਈ ਵਿਚ ਨੌਜਵਾਨ ਮਜ਼ਦੂਰ ਦੀ ਖ਼ੁਦਕੁਸ਼ੀ ਮਗਰੋਂ ਉਸ ਦੇ ਮਾਪਿਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਲਾਸ਼ ਦਾ ਜ਼ਬਰੀ ਅੰਤਿਮ ਸੰਸਕਾਰ ਕਰਵਾਉਣ ਦੇ ਮਾਮਲੇ ਖ਼ਿਲਾਫ਼ ਮਜ਼ਦੂਰਾਂ-ਕਿਸਾਨਾਂ ਵਿਚ ਰੋਹ ਭੜਕ ਗਿਆ ਹੈ। ਇਸ ਮੌਕੇ ਪਿੰਡ ਸਿੰਘੇਵਾਲਾ ਵਿਚ ਮਜ਼ਦੂਰਾਂ-ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਪੁਲਿਸ ਕਾਰਵਾਈ ਨੂੰ ਨੰਗੀ-ਚਿੱਟੀ ਗੁੰਡਾਗਰਦੀ ਕਰਾਰ ਦਿੰਦਿਆਂ ਦੋਸ਼ ਲਗਾਇਆ ਕਿ ਪੀੜਤ ਪਰਿਵਾਰ ਨੂੰ ਅੰਤਿਮ ਰਸਮਾਂ ਨਿਭਾਉਣ ਤੋਂ ਵੀ ਵਾਂਝਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਵਰਗੀ ਸਥਿਤੀ ਬਣੀ ਹੋਈ ਹੈ। ਸ. ਸੇਵੇਵਾਲਾ ਨੇ ਮੰਗ ਕੀਤੀ ਕਿ ਜ਼ਬਰੀ ਅੰਤਿਮ ਸਸਕਾਰ ਕਰਵਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਗ੍ਰਿਫ਼ਤਾਰ ਪੀੜਤ ਮਾਪਿਆਂ ਸਮੇਤ ਸਾਰੇ ਵਿਅਕਤੀਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ, ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਹੇਠ ਸਰਪੰਚ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਮਜ਼ਦੂਰ ਪਰਿਵਾਰ ਨੂੰ ਐਸ.ਸੀ./ਐਸ.ਟੀ. ਐਕਟ ਤਹਿਤ ਮਿਲਦੀਆਂ ਸਹੂਲਤਾਂ ਦੇਣ ਅਤੇ ਇਨਸਾਫ਼ਪਸੰਦ ਲੋਕਾਂ ਤੇ ਜਥੇਬੰਦੀਆਂ ਨੂੰ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਭਾਕਿਯੂ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘ, ਦਲਜੀਤ ਸਿੰਘ ਮਿੱਠੜੀ ਬੁੱਧਗਿਰ, ਮਜ਼ਦੂਰ ਆਗੂ ਕਾਲਾ ਸਿੰਘ ਸਿੰਘੇਵਾਲਾ ਅਤੇ ਰਾਮਪਾਲ ਗੱਗੜ ਸਮੇਤ ਵੱਡੀ ਗਿਣਤੀ ਮਜ਼ਦੂਰ-ਕਿਸਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਵਿਖੇ ਸਰਚ ਅਭਿਆਨ ਤਹਿਤ ਪੁਲਿਸ ਨੇ 5 ਜਣੇ ਡਿਟੇਨ ਕੀਤੇ ਅਗਲੀ ਖ਼ਬਰ ਠਾਕੁਰ ਮੁਹੱਲੇ ’ਚ ਸੀਵਰੇਜ ਦਾ ਪਾਣੀ ਓਵਰਫ਼ਲੋ ਹੋ ਕੇ ਗਲੀਆਂ ਵਿਚ ਭਰਿਆ
Ad Position 24