ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਕਰਵਾਇਆ
ਮਲੋਟ, 2 ਅਕਤੂਬਰ (ਪਾਟਿਲ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿ.) ਮਲੋਟ ਤੇ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸੇਵਾਵਾਂ ਸੰਬੰੰਧੀ ਝਾਂਬ ਗੈਸਟ ਹਾਊਸ ਮਲੋਟ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਡਾ.
ਮਲੋਟ, 2 ਅਕਤੂਬਰ (ਪਾਟਿਲ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਰਜਿ.) ਮਲੋਟ ਤੇ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸੇਵਾਵਾਂ ਸੰਬੰੰਧੀ ਝਾਂਬ ਗੈਸਟ ਹਾਊਸ ਮਲੋਟ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ। ਸੀਨੀਅਰ ਵਕੀਲ ਮੇਵਾ ਰਾਮ ਤੇ ਸੀਨੀਅਰ ਵਕੀਲ ਰਜਿੰਦਰ ਕੁਮਾਰ ਵਲੋਂ ਕਾਨੂੰਨ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਮੁਫ਼ਤ ਵਕੀਲ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਦੋਵਾਂ ਪਾਰਟੀਆਂ ਦੇ ਆਪਸੀ ਸਹਿਮਤੀ ਨਾਲ ਰਾਜ਼ੀਨਾਮੇ ਕਰਾਏ ਜਾਦੇ ਹਨ। ਡਾ. ਗਿੱਲ ਨੇ ਵਕੀਲਾਂ ਦਾ ਧੰਨਵਾਦ ਕੀਤਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਜਾਂ ਕਮੇਟੀ ਨੇ ਸੀਨੀਅਰ ਸਿਟੀਜ਼ਨ ਦੀ ਆਨ-ਸ਼ਾਨ ਜਾਂ ਸਮਾਜ ’ਚ ਬੇਇੱਜਤੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪਰਮਪਾਲ ਸਿੰਘ ਪੀ.ਐਲ.ਵੀ., ਹਰਸ਼ਰਨ ਸਿੰਘ ਰਾਜਪਾਲ, ਦੇਸਰਾਜ ਸਿੰਘ, ਹਰਦਿਆਲ ਸਿੰਘ, ਸੁਰਿੰਦਰ ਸਿੰਘ ਮੱਕੜ, ਗੁਰਚਰਨ ਸਿੰਘ ਸੋਨੀ, ਜਸਵਿੰਦਰ ਸਿੰਘ ਵਾਲੀਆ, ਜਗਜੀਤ ਸਿੰਘ ਔਲਖ, ਮਹਾਵੀਰ ਅਤੇ ਅਹੁਦੇਦਾਰ ਮੌਜੂਦ ਸਨ।