03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਾ ਤਸਕਰਾਂ ਖ਼ਿਲਾਫ਼ ਜ਼ਿਲ੍ਹੇ ਭਰ ’ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਵੇਰੇ ਕਰੀਬ 4 ਵਜੇ ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ, ਸ਼ਹਿਰਾਂ, ਵਾਰਡਾਂ ਅਤੇ ਮੁਹੱਲਿਆਂ ਵਿਚ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ 450 ਤੋਂ ਵੱਧ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ।

Ad Position 21
No active advertisement
ਅਜੀਤ ਡੈਸਕ 03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਸਵੇਰੇ ਕਰੀਬ 4 ਵਜੇ ਤੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ, ਸ਼ਹਿਰਾਂ, ਵਾਰਡਾਂ ਅਤੇ ਮੁਹੱਲਿਆਂ ਵਿਚ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਵਲੋਂ 450 ਤੋਂ ਵੱਧ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਐੱਸ.ਐੱਸ.ਪੀ. ਅਭਿਮਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਕੀਤੀ ਗਈ ਇਸ ਕਾਰਵਾਈ ਦੌਰਾਨ ਪੁਲਿਸ ਵਲੋਂ ਜ਼ਮੀਨੀ ਪੱਧਰ ’ਤੇ ਤਲਾਸ਼ੀ ਦੇ ਨਾਲ - ਨਾਲ ਡਰੋਨ ਕੈਮਰਿਆਂ ਰਾਹੀਂ ਵੀ ਇਲਾਕਿਆਂ ’ਤੇ ਨਿਗਰਾਨੀ ਰੱਖੀ ਗਈ। ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਪੁਲਿਸ ਰਿਕਾਰਡ ਦੀ ਤਸਦੀਕ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਵਲੋਂ ਪਹਿਲਾਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਮਾਮਲਿਆਂ ਵਿਚ ਦਰਜ ਵਿਅਕਤੀਆਂ, ਜ਼ਮਾਨਤ ’ਤੇ ਬਾਹਰ ਆਏ ਵਿਅਕਤੀਆਂ ਅਤੇ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਨਿਸ਼ਾਨਦੇਹੀ ਕੀਤੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਸ਼ੱਕੀ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਪੁਲਿਸ ਦੀ ਐਪ ਰਾਹੀਂ ਅਤੇ ਵਾਹਨਾਂ ਦੀ ਜਾਣਕਾਰੀ ਵਾਹਨ ਰਜਿਸਟ੍ਰੇਸ਼ਨ ਪ੍ਰਣਾਲੀ ਰਾਹੀਂ ਜਾਂਚੀ ਗਈ। ਇਸ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਉਪ-ਮੰਡਲਾਂ ਦੇ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕੀਤੀ ਗਈ। ਮੁਹਿੰਮ ਦੀ ਨਿਗ ਰਾਨੀ ਐੱਸ.ਪੀ. ਮਹੇਸ਼ ਸੈਣੀ, ਐੱਸ.ਪੀ. (ਮੁੱਖ ਦਫ਼ਤਰ) ਗੁਰਿੰਦਰਜੀਤ ਸਿੰਘ ਸੰਧੂ ਸਮੇਤ ਵੱਖ-ਵੱਖ ਉਪ ਪੁਲਿਸ ਕਪਤਾਨਾਂ ਅਤੇ ਥਾਣਾ ਮੁਖੀਆਂ ਵਲੋਂ ਕੀਤੀ ਗਈ। ਐੱਸ.ਐੱਸ.ਪੀ. ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਪੀ. ਓ. ਭਗੌੜਾ ਮੁਲਜ਼ਮ ਕਾਬੂ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਵਿਖੇ ਨੁੱਕੜ ਨਾਟਕ ਕਰਵਾਇਆ
Ad Position 24