ਚੇਅਰਮੈਨ ਰਣਧੀਰ ਸਿੰਘ ਧੀਰਾ ਨੇ ਸਰਕਾਰ ਦੀਆਂ ਸਕੀਮਾਂ ਸੰਬੰਧੀ ਲੋਕਾਂ ਨੂੰ ਦਿੱਤੀ ਜਾਣਕਾਰੀ
ਲੰਬੀ, 2 ਅਕਤੂਬਰ (ਮੇਵਾ ਸਿੰਘ)-‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਹਲਕਾ ਲੰਬੀ ਦੇ ਪਿੰਡਾਂ ਵਿਚ ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਚੰਡੀਗੜ੍ਹ (ਪੰਜਾਬ) ਅਤੇ ਉਨ੍ਹਾਂ ਦੇ ਨਾਲ ‘ਆਪ’ ਦੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ਮਿੱਠੜੀ ਤੇ ਹੋਰ ਆਗੂਆਂ ਨੇ ਘਰ-ਘਰ ਜਾ ਕੇ ਮਾਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਸ ਤਰ੍ਹਾਂ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ, ਬਿਜਲੀ ਦੀ ਬਿੱਲ ਜੀਰੋ, ਮੁਫ਼ਤ ਤੀਰਥ ਯਾਤਰਾ, ਸਰਕਾਰੀ ਸਕੂਲਾਂ ਵਿਚ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਫ਼ੀਸ ਮੁਆਫ਼, ਕਿਤਾਬਾਂ ਮੁਫ਼ਤ, ਬੁਢਾਪਾ ਪੈਨਸ਼ਨ ਤੇ ਹੋਰ ਵੀ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਗੱਲਬਾਤ ਕਰਦਿਆਂ ਚੇਅਰਮੈਨ ਰਣਧੀਰ ਸਿੰਘ ਧੀਰਾ ਨੇ ਆਖਿਆ ਕਿ ਉਨ੍ਹਾਂ ਕੋਲ ਪਿੰਡਾਂ ਦੇ ਬਹੁਤ ਸਾਰੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਮਿਲਣ ਵਿਚ ਕੋਈ ਮੁਸ਼ਕਿਲ ਨਹੀਂ ਆ ਰਹੀ।
ਅਜੀਤ ਡੈਸਕ
03-10-2026