ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਵਾਜਬ-ਪੀਰ ਮੁਹੰਮਦ
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਪਾਰਦਰਸ਼ਤਾ ਯਕੀਨੀ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਈ.
ਪ
ਪਿੰਡ ਸਿੰਘੇਵਾਲਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਦੇ ਮਜ਼ਦੂਰ ਤੇ ਕਿਸਾਨ।
03-10-2026
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਪਾਰਦਰਸ਼ਤਾ ਯਕੀਨੀ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰਾਂ ਵਲੋਂ ਈ.ਵੀ.ਐੱਮ. ਦੀ ਥਾਂ ਬੈਲੇਟ ਪੇਪਰ ਦੀ ਮੰਗ ਕੀਤੀ ਜਾ ਰਹੀ ਹੈ। ਪੀਰ ਮੁਹੰਮਦ ਨੇ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦੀ ਸਿਆਸੀ ਪਾਰਟੀ ਵਜੋਂ ਰਜਿਸਟ੍ਰੇਸ਼ਨ ਸੰਬੰਧੀ ਚੋਣ ਕਮਿਸ਼ਨ ਦੀ ਕਾਰਵਾਈ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਨਵੀਆਂ ਸਿਆਸੀ ਪਾਰਟੀਆਂ ਨੂੰ ਕਾਨੂੰਨ ਅਨੁਸਾਰ ਆਪਣੀ ਗੱਲ ਰੱਖਣ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿਚ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵਲੋਂ ਵਿਰੋਧੀ ਸਿਆਸੀ ਆਵਾਜ਼ਾਂ ਨੂੰ ਦਬਾਉਣ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਪੀਰ ਮੁਹੰਮਦ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਆਪਣੀ ਨਿਰਪੱਖਤਾ ਤੇ ਚੋਣ ਪ੍ਰਕਿਰਿਆ ਪ੍ਰਤੀ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਪਾਰਦਰਸ਼ੀ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਸਾਰੇ ਸਿਆਸੀ ਸਮੂਹਾਂ ਨੂੰ ਕਾਨੂੰਨ ਅਨੁਸਾਰ ਆਪਣੇ ਜ਼ਮਹੂਰੀ ਹੱਕਾਂ ਦੀ ਵਰਤੋਂ ਕਰਨ ਦੇ ਬਰਾਬਰ ਮੌਕੇ ਦਿੱਤੇ ਜਾਣ।