02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਫ਼ਰੀਦਕੋਟ, 2 ਅਕਤੂਬਰ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਭੋਲੂਵਾਲਾ ਰੋਡ ’ਤੇ ਜੋਤ ਰਾਮ ਕਲੋਨੀ ਨਜ਼ਦੀਕ ਮੌਜੂਦ ਸਨ ਤਾਂ ਉਥੇ ਮੌਜੂਦ ਜਸ਼ਨਦੀਪ ਸਿੰਘ ਉਰਫ਼ ਜੱਸਾ ਪੁੱਤਰ ਸੋਮਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 30 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਨੇ ਦੱਸਿਆ ਕਿ ਉਹ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ ਗੋਲੇਵਾਲਾ ਵਿਖੇ ਮੌਜੂਦ ਸਨ ਤਾਂ ਸੁਖਵਿੰਦਰ ਸਿੰਘ ਸ਼ੰਕਰ ਪੁੱਤਰ ਮੱਖਣ ਸਿੰਘ, ਮਨਦੀਪ ਸਿੰਘ ਪੁੱਤਰ ਮੱਖਣ ਸਿੰਘ ਤੇ ਮਨਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀਆਨ ਬਾਜਾ ਪੱਤੀ ਗੋਲੇਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 38 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ : ਬਰਾੜ, ਦੁਲੱਟ ਅਗਲੀ ਖ਼ਬਰ ਐਮ.ਜੀ.ਐਮ. ਸਕੂਲ ’ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦੀ ਜੈਅੰਤੀ ਮਨਾਈ
Ad Position 24