ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ : ਬਰਾੜ, ਦੁਲੱਟ
ਜੈਤੋ, 2 ਅਕਤੂਬਰ ( ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਕਾਰ ਸਿੰਘ ਬਰਾੜ ਗੋਨੇਆਣਾ, ਹਲਕਾ ਜੈਤੋ ਤੋਂ ਅਬਜ਼ਰਵਰ ਅਤੇ ਨੌਜਵਾਨ ਆਗੂ ਤਰਲੋਚਣ ਸਿੰਘ ਦੁਲੱਟ ਭਗਤੂਆਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਗ਼ਰੀਬ, ਲੋੜਵੰਦ ਅਤੇ ਮੱਧ ਵਰਗ ਪਰਿਵਾਰਾਂ ਨੂੰ ਰਾਹਤ ਦੇਣ ਲਈ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ।
ਬ
ਬਲਕਾਰ ਸਿੰਘ ਬਰਾੜ ਤੇ ਤਰਲੋਚਣ ਦੁਲੱਟ।
03-10-2026
ਜੈਤੋ, 2 ਅਕਤੂਬਰ ( ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਕਾਰ ਸਿੰਘ ਬਰਾੜ ਗੋਨੇਆਣਾ, ਹਲਕਾ ਜੈਤੋ ਤੋਂ ਅਬਜ਼ਰਵਰ ਅਤੇ ਨੌਜਵਾਨ ਆਗੂ ਤਰਲੋਚਣ ਸਿੰਘ ਦੁਲੱਟ ਭਗਤੂਆਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਗ਼ਰੀਬ, ਲੋੜਵੰਦ ਅਤੇ ਮੱਧ ਵਰਗ ਪਰਿਵਾਰਾਂ ਨੂੰ ਰਾਹਤ ਦੇਣ ਲਈ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ। ਖੇਤੀਬਾੜੀ ਖੇਤਰ ਲਈ ਖੇਤੀ ਮੋਟਰਾਂ ਨੂੰ ਮੁਫ਼ਤ ਬਿਜਲੀ, ਸਿਹਤ ਸਹੂਲਤਾਂ ਲਈ ਹਸਪਤਾਲਾਂ ਦਾ ਵਿਸਥਾਰ, ਬੱਚਿਆਂ ਦੀ ਪੜ੍ਹਾਈ ਲਈ ਸਕੂਲਾਂ ਦਾ ਵਿਕਾਸ, ਪਿੰਡਾਂ ਵਿਚ ਅਨਾਜ ਮੰਡੀਆਂ ਅਤੇ ਸੁਵਿਧਾ ਕੇਂਦਰਾਂ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਆਵਾਜ਼ ਲਗਾਤਾਰ ਬੁਲੰਦ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੇ ਵਿਕਾਸ ਲਈ ਖੇਤਰੀ ਪਾਰਟੀਆਂ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ ਅਤੇ ਸੂਬੇ ਦੇ ਸਥਾਨਕ ਮੁੱਦਿਆਂ ’ਤੇ ਲੋਕਾਂ ਦੀਆਂ ਲੋੜਾਂ ਨੂੰ ਖੇਤਰੀ ਪੱਧਰ ’ਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਚਿੰਤਤ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਦੇ ਹਿੱਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ। ਤਰਲੋਚਣ ਸਿੰਘ ਦੁਲੱਟ ਭਗਤੂਆਣਾ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਨੀਤੀਆਂ ਅਤੇ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ ਅਕਾਲੀ ਸਰਕਾਰ ਸਮੇਂ ਹੀ ਅਮਲੀ ਰੂਪ ਦਿੱਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਹਰ ਵਰਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।