ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਦੀ ਮੀਟਿੰਗ ਹੋਈ
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਸਾਂਝੀ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ’ਚ ਅਧਿਆਪਕਾਂ ਅਤੇ ਮੁਲਾਜ਼ਮ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਮੂਲੀਅਤ ਕਰਨਗੇ।
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਸ੍ਰੀ ਮੁਕਤਸਰ ਸਾਹਿਬ ਦੀ ਸਾਂਝੀ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ’ਚ ਅਧਿਆਪਕਾਂ ਅਤੇ ਮੁਲਾਜ਼ਮ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਤਹਿ ਪ੍ਰੋਗਰਾਮ ਅਨੁਸਾਰ ਹੋਈ ਇਸ ਮੀਟਿੰਗ ਵਿਚ ਆਗੂਆਂ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅੜੀਅਲ ਰਵੱਈਆ ਅਪਣਾਉਣ ਅਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ। ਆਗੂਆਂ ਨੇ ਕਿਹਾ ਕਿ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕੱਚ ੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਵੀ ਉਠਾਈ ਗਈ। ਆਗੂਆਂ ਨੇ ਕਿਹਾ ਕਿ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਮੁਲਾਜ਼ਮ ਵੱਡੀ ਗਿਣਤੀ ’ਚ ਪਹੁੰਚਣਗੇ। ਆਗੂਆਂ ਨੇ ਦੱਸਿਆ ਕਿ ਮਹਾਂ ਰੈਲੀ ਸੰਬੰਧੀ ਲਾਮਬੰਦੀ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੀ ਮੀਟਿੰਗ 5 ਅਕਤੂਬਰ ਨੂੰ ਸ਼ਾਮ 4 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਪੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ ਦੋਦਾ, ਮਨੋਹਰ ਲਾਲ ਸ਼ਰਮਾ, ਜੋਗਿੰਦਰ ਸਿੰਘ ਮੱਲਣ, ਅੰਗਰੇਜ਼ ਸਿੰਘ, ਖੁਸ਼ਕਰਨਜੀਤ ਸਿੰਘ, ਦੀਪਕ ਕੁਮਾਰ, ਪਵਨ ਕੁਮਾਰ, ਕਰਮਜੀਤ ਸ਼ਰਮਾ, ਲਖਵੀਰ ਸਿੰਘ ਹਰੀਕੇ, ਬਲਜਿੰਦਰ ਕੁਮਾਰ ਸ਼ਰਮਾ, ਸੁਰਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਕੁਲਬੀਰ ਜੋਸ਼ੀ, ਪਰਮਿੰਦਰ ਖੋਖਰ, ਪਰਮਜੀਤ ਸਿੰਘ, ਨੀਰਜ ਬਜਾਜ ਅਤੇ ਸੁਰਿੰਦਰ ਸੇਤੀਆ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਆਗੂ ਹਾ ਜ਼ਰ ਸਨ।