05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਦਾ ਨਿਗੂਣਾ ਵਾਧਾ ਕਿਸਾਨਾਂ ਨਾਲ ਅਨਿਆਂ: ਸ਼ਿਮਰੇਵਾਲਾ

ਸਾਦਿਕ, 4 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਸਰਕਾਰ ਨੇ ਆਉਣ ਵਾਲੀ ਕਣਕ ਦੀ ਫ਼ਸਲ ਦੀ ਐਮ ਐਸ ਪੀ ’ਚ ਮਹਿਜ਼ 25 ਰੁਪਏ ਦਾ ਵਾਧਾ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਅਤੇ ਕਿਸਾਨੀ ਕਿੱਤੇ ਨਾਲ ਅਨਿਆਂ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜਵਿੰਦਰ ਸਿੰਘ ਸ਼ਿਮਰੇਵਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਨੇ ਆਪਣੇ ਪ੍ਰੈਸ ਬਿਆਨ ਵਿਚ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 05-10-2026
ਸਾਦਿਕ, 4 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਸਰਕਾਰ ਨੇ ਆਉਣ ਵਾਲੀ ਕਣਕ ਦੀ ਫ਼ਸਲ ਦੀ ਐਮ ਐਸ ਪੀ ’ਚ ਮਹਿਜ਼ 25 ਰੁਪਏ ਦਾ ਵਾਧਾ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਅਤੇ ਕਿਸਾਨੀ ਕਿੱਤੇ ਨਾਲ ਅਨਿਆਂ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਾਜਵਿੰਦਰ ਸਿੰਘ ਸ਼ਿਮਰੇਵਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਕਾਂਗਰਸ ਨੇ ਆਪਣੇ ਪ੍ਰੈਸ ਬਿਆਨ ਵਿਚ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਡੀਜ਼ਲ, ਕੀਟਨਾਸ਼ਕ ਦਵਾਈਆਂ, ਮਜ਼ਦੂਰੀ ਅਤੇ ਖਾਦਾਂ ਦੇ ਭਾਅ ਅਸਮਾਨੀ ਚੜ੍ਹ ਚੁੱਕੇ ਹਨ, ਪ੍ਰੰਤੂ ਕਣਕ ਦੇ ਭਾਅ ’ਚ ਨਿਗੂਣਾ ਜਿਹਾ ਵਾਧਾ ਕਰਕੇ ਬੀ ਜੇ ਪੀ ਦੀ ਸਰਕਾਰ ਨੇ ਕਿਸਾਨਾਂ ਨਾਲ ਆਪਣੀ ਦਿਲੀ ਰੰਜਿਸ਼ ਦਾ ਇਕ ਵਾਰ ਫ਼ੇਰ ਇਜ਼ਹਾਰ ਕੀਤਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਡੀ ਏ ਪੀ ਦੀ ਮੰਗ ਨੂੰ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰਾ ਨਹੀਂ ਕੀਤਾ ਜਾ ਰਿਹਾ। ਕਿਸਾਨ ਦਿਨੋਂ ਦਿਨ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਕਾਰਨ ਕਿਸਾਨਾਂ ਵਿਚ ਆਤਮ ਹੱਤਿਆਵਾਂ ਕਰਨ ਦੀ ਦਰ ਵਿਚ ਵਾਧਾ ਹੋ ਰਿਹਾ ਹੈ। ਇਸ ਮੌਕੇ ਸਾਦਿਕ ਬਲਾਕ ਕਿਸਾਨ ਸੈੱਲ ਦੇ ਪ੍ਰਧਾਨ ਹਰਮੇਸ਼ ਸਿੰਘ ਮਾਨੀ ਸਿੰਘ ਵਾਲਾ, ਬਲਾਕ ਹਰੀ ਨੌਂ ਦੇ ਪ੍ਰਧਾਨ ਬੂਟਾ ਸਿੰਘ, ਕਿਸਾਨ ਕਾਂਗਰਸ ਪੰਜਾਬ ਦੇ ਸਕੱਤਰ ਸੁਖਚਰਨ ਸਿੰਘ ਪੱਖੀ ਖੁਰਦ, ਜ਼ਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਘੁਗਿਆਣਾ, ਸਰਦੂਲ ਸਿੰਘ ਢਿੱਲੋਂ, ਗੁਰਮੀਤ ਸਿੰਘ ਝਾੜੀ ਵਾਲਾ, ਪ੍ਰਗਟ ਸਿੰਘ ਵਿਰਕ, ਜਸਪ੍ਰੀਤ ਸਿੰਘ ਬਰਾੜ, ਨਰਿੰਦਰ ਪਾਲ ਸਿੰਘ (ਸਾਰੇ ਜ਼ਿਲ੍ਹਾ ਮੀਤ ਪ੍ਰਧਾਨ), ਸਰਵਿੰਦਰ ਸਿੰਘ ਗਿੱਲ, ਦਲਜੀਤ ਸਿੰਘ ਬਰਾੜ, ਜਗਸੀਰ ਸਿੰਘ ਐਸ.ਸੀ ਆਗੂ, ਬਲਵੀਰ ਸਿੰਘ ਟੋਨੀ ਸਰਪੰਚ, ਜਥੇਦਾਰ ਸਤਿਨਾਮ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਪਿੰਡ ਕਿੰਗਰਾ ਨੇੜੇ ਕੱਸੀ ’ਚ ਪਿਆ ਪਾੜ, ਝੋਨੇ ਦੇ ਖੇਤਾਂ ’ਚ ਭਰਿਆ ਪਾਣੀ ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਦੇ ਖਿਡਾਰੀਆਂ ਨੇ 19 ਸੋਨੇ, 23 ਚਾਂਦੀ, 13 ਕਾਂਸੇ ਮੈਡਲਾਂ ਨਾਲ ਓਵਰਆਲ ਟਰਾਫੀ ਜਿੱਤੀ
Ad Position 24