05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ ਪੁਖਤਾ ਪ੍ਰਬੰਧ ਕੀਤੇ : ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਅਨਾਜ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਲਈ ਅਨਾਜ ਮੰਡੀਆਂ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਗੁਦਾਮਾਂ ਤੇ ਸ਼ੈਲਰਾਂ ਵਿਚ ਪਈ ਕਣਕ ਤੇ ਝੋਨੇ ਦੀ ਚੁਕਾਈ ਨਾ ਕੀਤੇ ਜਾਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਅਨਾਜ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਬਣਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਖ਼ਰੀਦ ਦੇ ਕੰਮ ਨਿਰਵਿਘਨ ਜਾਰੀ ਰਹਿਣ। ਉਨ੍ਹਾਂ ਇਥੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਫ਼ਸਲ ਦੀ ਖ਼ਰੀਦ, ਚੁਕਾਈ ਤੇ ਅਦਾਇਗੀ ਵਿਚ ਬੇਲੋੜੀ ਦੇਰੀ ਨਾ ਕਰਨ। ਕੈਬਨਿਟ ਮੰਤਰੀ ਖੁੱਡੀਆਂ ਨੇ ਪਿਛਲੇ ਦਿਨੀਂ ਹਾੜ੍ਹੀ ਦੀਆਂ ਫ਼ਸਲਾਂ ਦੇ ਭਾਅ ਵਿਚ ਕੇਂਦਰ ਸਰਕਾਰ ਵਲੋਂ ਕੀਤੇ ਗਏ ਵਾਧੇ ਨੂੰ ਨਾ-ਕਾਫ਼ੀ ਦੱਸਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਾਗਤ ਦੇ ਖਰਚੇ ਬਹੁਤ ਵੱਧ ਗਏ ਹਨ ਅਤੇ ਜਿਨਸਾਂ ਦੇ ਭਾਅ ਪੂਰੇ ਨਹੀਂ ਮਿਲ ਰਹੇ। ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿੱਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ, ਜੋ ਕਿ ਬਹੁਤ ਥੋੜ੍ਹਾ ਹੈ। ਇਸ ਮੌਕੇ ਜਗਦੀਪ ਸਿੰਘ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਗੁਰਬਾਜ ਸਿੰਘ ਵਣਵਾਲਾ ਚੇਅਰਮੈਨ ਮਾਰਕੀਟ ਕਮੇਟੀ ਮੰਡੀ ਕਿੱਲਿਆਂਵਾਲੀ, ਜਗਦੇਵ ਸਿੰਘ ਬਾਂਮ ਚੇਅਰਮੈਨ ਸਹਿਕਾਰੀ ਬੈਂਕਾਂ ਪੰਜਾਬ, ਬਿਕਰਮਬਾਜ ਸਿੰਘ ਬਰਾੜ, ਸੁਖਦੇਵ ਸਿੰਘ ਬੇਦੀ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਯਾਦਵਿੰਦਰ ਸਿੰਘ ਯਾਦੂ ਬਾਠ, ਸੁਰਜੀਤ ਸਿੰਘ ਮੱਕੜ, ਲੱਡੂ ਮੱਕੜ, ਮਨਜੀਤ ਸਿੰਘ ਥਾਂਦੇਵਾਲਾ, ਕੌਂਸਲਰ ਵਿੱਕੀ ਕੁਮਾਰ, ਗੁਰਮੀਤ ਸਿੰਘ, ਰਾਜਦੀਪ ਸਿੰਘ ਕੋਟਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਲੀਬਾਲ ਸ਼ੂਟਿੰਗ ’ਚ ਭੁੱਟੀਵਾਲਾ ਦੀ ਟੀਮ ਜ਼ਿਲ੍ਹੇ ’ਚੋਂ ਅੱਵਲ ਅਗਲੀ ਖ਼ਬਰ ਗਿੱਦੜਬਾਹਾ ਦੇ ਮੁੱਕੇਬਾਜ਼ਾਂ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੱਡੇ ਝੰਡੇ
Ad Position 24