05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਡੋਰ-ਟੂ-ਡੋਰ ਪ੍ਰਚਾਰ

ਮਲੋਟ, 4 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਪਿੰਡ ਕੱਟਿਆਂਵਾਲੀ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ। ਤਸਵੀਰ : ਪਾਟਿਲ 05-10-2026
ਮਲੋਟ, 4 ਅਕਤੂਬਰ (ਪਾਟਿਲ)-ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਅਤੇ ਲੋਕ-ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਸਿੱਧੇ ਵਿੱਤੀ ਅਤੇ ਸਮਾਜਿਕ ਲਾਭਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲਾਗੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਸੂਬੇ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਵਲੋਂ ਲੋਕਾਂ ਨਾਲ ਸਾਂਝੇ ਕੀਤੇ ਗਏ ਮੁੱਖ ਲਾਭਾਂ ਵਿਚ ਇਕ ਆਮ ਪੰਜਾਬੀ ਪਰਿਵਾਰ ਲਈ ਵੱਖ-ਵੱਖ ਸਹੂਲਤਾਂ ਦੇ ਸਾਲਾਨਾ ਲਾਭ ਨੂੰ 1,82,000 ਤੱਕ ਦਰਸਾਇਆ ਗਿਆ ਹੈ। ਜਿਸ ਵਿਚ 300 ਯੂਨਿਟ ਤੱਕ ਮੁਫ਼ਤ ਬਿਜਲੀ ਨਾਲ ਸਾਲਾਨਾ ਲਗਭਗ 18,000 ਤੱਕ ਦੀ ਬਿਜਲੀ ਬਿੱਲ ਵਿਚ ਬਚਤ, ਮਹਿਲਾਵਾਂ ਲਈ 1,000 ਮਹੀਨਾਵਾਰ ਸਹਾਇਤਾ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ, ਘਰਾਂ ਤੱਕ ਪੀਣ ਵਾਲਾ ਪਾਣੀ, ਨਹਿਰੀ ਪਾਣੀ ਦੀ ਸਹੂਲਤ, ਕਿਸਾਨਾਂ ਲਈ ਮੁਫ਼ਤ ਖੇਤੀਬਾੜੀ ਬਿਜਲੀ ਅਤੇ ਖੇਤੀਬਾੜੀ ਮੋਟਰਾਂ ਦੇ ਬਿਜਲੀ ਕੁਨੈਕਸ਼ਨ ਸਮੇਤ ਹੋਰ ਲੋਕ-ਭਲਾਈ ਯੋਜਨਾਵਾਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਪਰਿਵਾਰਾਂ ਨੂੰ ਹੋ ਰਹੀ ਬਚਤ ਅਤੇ ਮਿਲ ਰਹੇ ਲਾਭਾਂ ਨੂੰ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣਾ ਹੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਉਦੇਸ਼ ਹੈ। ਡੋਰ-ਟੂ-ਡੋਰ ਮੁਹਿੰਮ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਵਾਸੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਸਰਕਾਰੀ ਸਹੂਲਤਾਂ ਸਬੰਧੀ ਉਨ੍ਹਾਂ ਦੀ ਰਾਇ ਜਾਣੀ। ਇਸ ਮੌਕੇ ਪ੍ਰਧਾਨ ਮੋਹਨ ਸਿੰਘ ਕੱਟੀਆਂਵਾਲੀ, ਚਰਨ ਸਿੰਘ ਵਿਰਕ, ਗੁਰਚਰਨ ਸਿੰਘ, ਹਰਚੰਦ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਬੋਹੜ ਸਿੰਘ ਮੈਂਬਰ, ਬਲਜਿੰਦਰ ਸਿੰਘ, ਸ਼ਮਸ਼ੇਰ ਸਿੰਘ ਲਾਡੀ, ਚੇਅਰਮੈਨ ਹਰਪ੍ਰੀਤ ਸਿੰਘ ਮਾਨ, ਪ੍ਰਿੰਸ ਬਾਠ, ਸਾਬਕਾ ਸਰਪੰਚ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰਿਅਨ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਹਾਸਿਲ ਕੀਤਾ ਤੀਜਾ ਸਥਾਨ ਅਗਲੀ ਖ਼ਬਰ 101 ਸਾਲਾ ਬਜ਼ੁਰਗ ਬਲਵੀਰ ਸਿੱਘ ਸਿੱਧੂ ਦਾ ਦਿਹਾਂਤ
Ad Position 24