05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਦੇ ਖਿਡਾਰੀਆਂ ਨੇ ਜਿੱਤੇ 3 ਗੋਲਡ ਮੈਡਲ

ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਜੈਤੋ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਗੱਤਕਾ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਗੱਤਕਾ ਖਿਡਾਰੀਆਂ ਨੇ ਆਪਣੀ ਖੇਡ ਕਲਾਂ, ਅਨੁਸ਼ਾਸਨ ਅਤੇ ਮਿਹਨਤ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਜੈਤੋ, 4 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਜੈਤੋ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਗੱਤਕਾ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਗੱਤਕਾ ਖਿਡਾਰੀਆਂ ਨੇ ਆਪਣੀ ਖੇਡ ਕਲਾਂ, ਅਨੁਸ਼ਾਸਨ ਅਤੇ ਮਿਹਨਤ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਬਣ ਗਿਆ। ਗੱਤਕਾ ਅੰਡਰ 17 ਫਰੀ ਸੋਟੀ ਵਿਚ ਗੁਰਲੀਨ ਸਿੰਘ, ਏਕਮਜੋਤ ਸਿੰਘ, ਮਨਕੀਰਤ ਸਿੰਘ, ਦਲਵੀਰ ਸਿੰਘ ਅਤੇ ਗੱਤਕਾ ਅੰਡਰ 17 ਸਿੰਗਲ ਸੋਟੀ ਵਿਚ ਨਵਜੋਤ ਸਿੰਘ, ਐਸ਼ਪ੍ਰੀਤ ਸਿੰਘ ਮਨਜਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਅੰਡਰ 14 ਵਿਚ ਪਹਿਲਾਂ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ। ਇਨ੍ਹਾਂ ਟੀਮਾਂ ਦੀ ਤਿਆਰੀ ਮਨਪ੍ਰੀਤ ਸਿੰਘ ਰਿਲੀਜਨ ਟੀਚਰ ਵਲੋਂ ਕਰਵਾਈ ਗਈ ਸੀ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਰਾਜਵਿੰਦਰ ਕੌਰ ਢਿੱਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ, ਕੋਚ ਅਤੇ ਸਮੂਹ ਸਟਾਫ਼ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਰੀਅਰ ਕੌਂਸਲਿੰਗ ਕੈਂਪ ’ਚ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਗਲੀ ਖ਼ਬਰ ਸ਼ਹਿਰ ’ਚ ਮਜ਼ਦੂਰੀ ਕਰਨ ਆਏ ਵਿਅਕਤੀ ਦੀ ਮੌਤ
Ad Position 24