09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਜ਼ਿਲ੍ਹੇ ’ਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਆਈ. ਏ.

Ad Position 21
No active advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ। 10-10-2026
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 2 ਦਸਬੰਰ 2026 ਤੱਕ ਲਾਗੂ ਰਹਿਣਗੇ। ਮੈਰਿਜ ਪੈਲਿਸਾਂ ’ ਚ ਹਵਾਈ ਫਾਇਰ ਕਰਨ ’ ਤੇ ਪਾਬੰਦੀ - ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ’ਚ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿਚ ਆਮ ਜਨਤਾ ਵਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ। ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਧਰਨੇ/ਰੈਲੀਆਂ, ਮੈਰਿਜ ਪੈਲਿਸਾਂ ਆਦਿ ਵਿਚ ਹਵਾਈ ਫਾਇਰ ਕਰਨ ’ਤੇ ਪਾਬੰਦੀ ਲਗਾਈ ਗਈ। ਚਾਇਨਾ ਡੋਰ ਵੇਚਣ ’ ਤੇ ਪਾਬੰਦੀ - ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ। ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ ਹੁੰਦੀ ਹੈ, ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਹੈ। ਹੁੱਕਾ ਬਾਰ ਪੀਣ ’ ਤੇ ਪਾਬੰਦੀ - ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿਚ ਹੁੱਕਾ ਪੀਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖ਼ਰੀਦੋ - ਫਰੋਖਤ , ਹੋਰਡਿੰਗ ਲਗਾਉਣ ’ ਤੇ ਪਾਬੰਦੀ - ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਨੇ ਜ਼ਿਲ੍ਹਾ ਫ਼ਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖ਼ਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ੍ ਅੰਦਰ ਪੈਂਦੀਆਂ ਮਿਊਂਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ ’ਚ ਹੋਰਡਿੰਗ ਲਗਾਉਣ (ਸਰਕਾਰ ਦੇ ਕੰਮਾਂ ਨੂੰ ਦਰਸਾਉਂਦੇ ਹੋਰਡਿੰਗ ਬੋਰਡਾਂ ਨੂੰ ਛੱਡ ਕੇ) ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਗੈਰ ਰਜਿਸਟਰਡ ਐਂਬੂਲੈਂਸਾਂ ’ਤੇ ਪਾਬੰਦੀ ਫ਼ਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ ’ਤੇ ਚੱਲ ਰਹੀਆਂ ਹਨ ਅਤੇ ਇਹ ਬਤੌਰ ਐਬੂਲੈਂਸ ਰਜਿਸਟਡ ਵੀ ਨਹੀਂ ਹਨ। ਕਈ ਐਂਬੂਲੈਂਸਾਂ ਵਿਚ ਮਰੀਜ਼ਾਂ ਲਈ ਮੁੱਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ ਕੇਵਲ ਉਨ੍ਹਾਂ ਵਲੋਂ ਫੱਟੇ ਲਗਾ ਕੇ ਮਰੀਜ਼ ਦੇ ਲੇਟਣ ਦਾ ਪ੍ਰਬੰਧ ਕੀਤਾ ਹੁੰਦਾ ਹੈ। ਅਜਿਹੀਆਂ ਐਂਬੂਲੈਂਸਾਂ ਮਰੀਜ਼ ਦੀ ਜਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵਲੋਂ ਗ਼ਰੀਬ ਮਰੀਜ਼ ਤੋਂ ਆਪਣੀ ਮਨ ਮਰਜ਼ੀ ਦਾ ਰੇਟ ਵਸੂਲ ਕਰਕੇ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਗੈਰ ਰਜਿਸਟਰਡ ਐਂਬੂਲੈਂਸਾਂ ’ਤੇ ਪਾਬੰਦੀ ਲਗਾਈ ਹੈ। ਇਹ ਸਾਰੀਆਂ ਪਾਬੰਦੀਆਂ 2 ਦਸਬੰਰ 2026 ਤੱਕ ਲਾਗੂ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜੈਤੋ ਫ਼ੇਰੀ ਅੱਜ ਅਗਲੀ ਖ਼ਬਰ ਪ੍ਰਿਅੰਕ ਕਾਨੂੰਗੋ ਟਿੱਲਾ ਬਾਬਾ ਸ਼ੇਖ ਫ਼ਰੀਦ ਜੀ ਵਿਖੇ ਹੋਏ ਨਤਮਸਤਕ
Ad Position 24