10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕਿਆ

ਸਾਦਿਕ, 9 ਅਕਤੂਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 10-10-2026
ਸਾਦਿਕ, 9 ਅਕਤੂਬਰ (ਆਰ.ਐਸ.ਧੁੰਨਾ)-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ਼ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਮੋਰਚੇ ’ਚ ਸ਼ਾਮਿਲ ਕਾਂਗਰਸ ਹਾਈਕਮਾਨ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਰਹਿਨੁਮਾਈ ਹੇਠ ਅਤੇ ਬਲਾਕ ਪ੍ਰਧਾਨ ਸ਼ਿਵਰਾਜ ਸਿੰਘ ਢਿੱਲੋਂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਸਾਦਿਕ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਸ਼ਿਵਰਾਜ ਸਿੰਘ ਢਿੱਲੋਂ, ਰਘਬੀਰ ਸਿੰਘ ਅਤੇ ਹੋਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਮੋਦੀ ਦੀ ਭਾਜਪਾ ਸਰਕਾਰ ਸੰਵਿਧਾਨ ਨੂੰ ਛਿੱਕੇ ਟੰਗ ਕੇ ਵੋਟ ਚੋਰੀ ਕਰਕੇ ਆਪਣੀ ਸਰਕਾਰ ਬਣਾਉਂਦੀ ਆ ਰਹੀ ਹੈ ਜਿਸ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਨੇ ਨਵਾਂ ਦਾਅ ਖੇਡਦਿਆਂ ਐਸ.ਆਈ.ਆਰ ਦੇ ਨਾਮ ’ਤੇ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਹਨ। ਇਸ ਨੂੰ ਰੋਕਣ ਅਤੇ 6 ਨੰਬਰ ਫ਼ਾਰਮ ਦੀ ਬਹਾਲੀ ਲਈ ਕਾਂਗਰਸ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਜੋ ਸੰਵਿਧਾਨ ਅਨੁਸਾਰ ਲੋਕਾਂ ਨੂੰ ਉਨ੍ਹਾਂ ਦੀ ਵੋਟ ਦਾ ਹੱਕ ਮਿਲ ਸਕੇ। ਇਸ ਮੌਕੇ ਜਸਵਿੰਦਰ ਸਿੰਘ ਪੰਜਗਰਾਈਂ, ਅਮਰੀਕ ਸਿੰਘ, ਲਵਪ੍ਰੀਤ ਸਿੰਘ, ਗੁਰਪਿੰਦਰ ਸਿੰਘ ਸੰਧੂ, ਕਾਕਾ ਸੰਧੂ, ਅਮਨਾ ਢਿੱਲੋਂ, ਨਾਇਬ ਸਿੰਘ ਫ਼ੌਜੀ, ਸ਼ਾਮ ਸੁੰਦਰ, ਅਰਸ਼ ਸੰਧੂ, ਗੱਗੂ ਢਿੱਲੋਂ, ਹਰਦੀਪ ਸਿੰਘ, ਰਾਜਵਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ, ਕਰਮਜੀਤ ਸਿੰਘ, ਗੁਰਤੇਜ ਸਿੰਘ ਢਿੱਲੋਂ, ਸੋਨੂੰ ਸਿੰਘ ਪ੍ਰਧਾਨ ਐਸ ਸੀ ਵਿੰਗ ਵਾਈਸ ਪ੍ਰਧਾਨ, ਬਲਕੌਰ ਸੰਧੂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 9ਵੇਂ ਰਾਸ਼ਟਰੀ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੱਕੀ ਟਿੱਬੀ ਸਕੂਲ ਦੀ ਮੈਗਾ ਮਾਪੇ-ਅਧਿਆਪਕ ਮਿਲਣੀ ਰਹੀ ਖਿੱਚ ਦਾ ਕੇਂਦਰ
Ad Position 24