10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਦਿਆਰਥਣ ਵਲੋਂ ਖੁਦਕੁਸ਼ੀ ਮਾਮਲੇ ’ਚ ਪੀ. ਐਸ. ਯੂ. ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਫ਼ਰੀਦਕੋਟ, 9 ਅਕਤੂਬਰ (ਸਰਬਜੀਤ ਸਿੰਘ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੀ ਇਕ ਵਿਦਿਆਰਥਣ ਵਲੋਂ ਪਿਛਲੇ ਦਿਨੀਂ ਮੁੰਡਿਆਂ ਦੀ ਛੇੜਛਾੜ ਤੋਂ ਤੰਗ ਆ ਕੇ ਆਤਮ-ਹੱਤਿਆ ਕਰਨ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਦਾ ਵਫ਼ਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਮਿਲਿਆ ਅਤੇ ਇਕ ਮੰਗ-ਪੱਤਰ ਸੌਂਪਿਆ ਗਿਆ। ਪੀ.

Ad Position 21
No active advertisement
ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਸੌਂਪਦੇ ਹੋਏ ਵਿਦਿਆਰਥੀ ਆਗੂ। ਤਸਵੀਰ : ਸਰਬਜੀਤ ਸਿੰਘ 10-10-2026
ਫ਼ਰੀਦਕੋਟ, 9 ਅਕਤੂਬਰ (ਸਰਬਜੀਤ ਸਿੰਘ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੀ ਇਕ ਵਿਦਿਆਰਥਣ ਵਲੋਂ ਪਿਛਲੇ ਦਿਨੀਂ ਮੁੰਡਿਆਂ ਦੀ ਛੇੜਛਾੜ ਤੋਂ ਤੰਗ ਆ ਕੇ ਆਤਮ-ਹੱਤਿਆ ਕਰਨ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਦਾ ਵਫ਼ਦ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਮਿਲਿਆ ਅਤੇ ਇਕ ਮੰਗ-ਪੱਤਰ ਸੌਂਪਿਆ ਗਿਆ। ਪੀ.ਐਸ.ਯੂ. ਆਗੂਆਂ ਹਰਵੀਰ ਕੌਰ ਗੰਧੜ ਅਤੇ ਸੁਖਬੀਰ ਕੋਠੇ ਹਜ਼ੂਰਾ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ ਅਤੇ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਸ਼ਹਿਰ ਅਤੇ ਵਿੱਦਿਅਕ ਅਦਾਰਿਆਂ ਦੇ ਆਲੇ-ਦੁਆਲੇ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕਣ ਦੀ ਜ਼ੋਰਦਾਰ ਮੰਗ ਕੀਤੀ। ਵਿਦਿਆਰਥੀ ਆਗੂ ਅਭਿਨਵ ਸੋਢੀ, ਜੋਬਨਪ੍ਰੀਤ, ਮਨਜੋਤ ਕੌਰ, ਰਾਜਬੀਰ ਸਿੰਘ ਨੇ ਆਖਿਆ ਕਿ ਕਾਲਜਾਂ ਅਤੇ ਸਕੂਲਾਂ ਦੇ ਬਾਹਰ ਸਰਾਰਤੀ ਅਨਸਰਾਂ ਵਲੋਂ ਛੇੜਛਾੜ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਜਿਸ ਕਾਰਨ ਲੜਕੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਸਮੇਂ ਸਿਰ ਅਜਿਹੇ ਅਨਸਰਾਂ ਖ਼ਿਲਾਫ਼ ਠੋਸ ਕਦਮ ਚੁੱਕੇ ਜਾਂਦੇ ਤਾਂ ਅੱਜ ਇਕ ਮਾਸੂਮ ਧੀ ਨੂੰ ਆਪਣੀ ਜਾਨ ਨਾ ਗੁਆਉਣੀ ਪੈਂਦੀ। ਇਸ ਮੌਕੇ ਵਿਦਿਆਰਥੀ ਆਗੂਆਂ ਮੰਗਲ ਸਿੰਘ ਅਤੇ ਸੁਖਪ੍ਰੀਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਘਟਨਾ ਸਿਰਫ਼ ਇਕ ਪਰਿਵਾਰ ਦਾ ਦੁੱਖ ਨਹੀਂ, ਸਗੋਂ ਪੂਰੇ ਸਮਾਜ ਅਤੇ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿੱਦਿਅਕ ਅਦਾਰਿਆਂ ਦੇ ਆਲੇ-ਦੁਆਲੇ ਛੇੜਛਾੜ ਦੀਆਂ ਸ਼ਿਕਾਇਤਾਂ ਨੂੰ ਅਕਸਰ ਅਣਗੌਲਿਆ ਕਰ ਦਿੱਤਾ ਜਾਂਦਾ ਹੈ, ਜਿਸ ਕਾਰਨ ਅਜਿਹੇ ਗੁੰਡਾ ਅਨਸਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਯੂਨੀਅਨ ਨੇ ਮੰਗ ਕੀਤੀ ਕਿ ਵਿੱਦਿਅਕ ਅਦਾਰਿਆਂ ਦੇ ਬਾਹਰ ਪੁਲਿਸ ਗਸਤ ਵਧਾਈ ਜਾਵੇ, ਮਨਚਲਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਕਾਲਜਾਂ ਦੇ ਮੁੱਖ ਗੇਟਾਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਪੁਖਤਾ ਕੀਤੀ ਜਾਵੇ ਅਤੇ ਲੜਕੀਆਂ ਲਈ ਇਕ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀ ਆਵਾਜ਼ ਨੂੰ ਸੁਣਨਾ ਸਮਝਣਾ ਤੇ ਹੱਕਾਂ ਲਈ ਖੜ੍ਹੇ ਹੋਣਾ ਹੀ ਸੱਚੀ ਸੇਵਾ : ਪਿ੍ਆਂਕ ਕਾਨੂੰਨਗੋ ਅਗਲੀ ਖ਼ਬਰ 9ਵੇਂ ਰਾਸ਼ਟਰੀ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਕਰਵਾਇਆ
Ad Position 24