ਜੈਤੋ ਰੈਲੀ ਅਕਾਲੀ ਵਰਕਰਾਂ ’ਚ ਨਵਾਂ ਜੋਸ਼ ਭਰੇਗੀ : ਬੀਬੀ ਅਮਰਜੀਤ ਕੌਰ ਪੰਜਗਰਾਈਂ
ਪੰਜਗਰਾਈਂ ਕਲਾਂ , 9 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅਕਾਲੀ ਵਰਕਰ ਖ਼ਾਸਕਰ ਔਰਤਾਂ ਅੰਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ਼ 10 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਜੈਤੋ ਵਿਖੇ ਕੀਤੀ ਜਾ ਰਹੀ ਰੈਲੀ ਅਕਾਲੀ ਵਰਕਰਾਂ ਅੰਦਰ ਇਕ ਨਵਾਂ ਜੋਸ਼ ਭਰ ਦੇਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾੲਂੀਂ ਨੇ ਰੈਲੀ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡ ਅੰਦਰ ਵਰਕਰਾਂ ਨਾਲ ਮੀਟਿੰਗਾਂ ਕਰਨ ਅਤੇ ਰੈਲੀ ਦੀ ਸਫ਼ਲਤਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ।
ਪੰਜਗਰਾਈਂ ਕਲਾਂ , 9 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅਕਾਲੀ ਵਰਕਰ ਖ਼ਾਸਕਰ ਔਰਤਾਂ ਅੰਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ਼ 10 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਜੈਤੋ ਵਿਖੇ ਕੀਤੀ ਜਾ ਰਹੀ ਰੈਲੀ ਅਕਾਲੀ ਵਰਕਰਾਂ ਅੰਦਰ ਇਕ ਨਵਾਂ ਜੋਸ਼ ਭਰ ਦੇਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾੲਂੀਂ ਨੇ ਰੈਲੀ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡ ਅੰਦਰ ਵਰਕਰਾਂ ਨਾਲ ਮੀਟਿੰਗਾਂ ਕਰਨ ਅਤੇ ਰੈਲੀ ਦੀ ਸਫ਼ਲਤਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਹਲਕੇ ਦੇ ਵਰਕਰਾਂ ਅੰਦਰ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਵਾਰ ਰੈਲੀ ਅੰਦਰ ਹਲਕੇ ਦੀਆਂ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੀਆਂ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੇ ਇਸ ਸੂਬਾ ਪੱਧਰੀ ਦੌਰੇ ਤੋਂ ਬਾਅਦ ਪੰਜਾਬ ਅੰਦਰਲੇ ਸਿਆਸੀ ਸਮੀਕਰਨਾਂ ਅੰਦਰ ਵੀ ਵੱਡਾ ਪਰਿਵਰਤਨ ਹੋਵੇਗਾ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਬਲਵਿੰਦਰ ਕੌਰ ਬਰਾੜ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਜ਼ਿਲ੍ਹਾ ਮੀਤ ਪ੍ਰਧਾਨ ਸੁਰਜੀਤ ਸਿੰਘ ਬਰਾੜ, ਮੀਤ ਪ੍ਰਧਾਨ ਹਰਦੀਪ ਸਿੰਘ ਮੰਤਰੀ, ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਬਰਾੜ, ਸਾਬਕਾ ਪੰਚ ਭਾਨ ਚੰਦ ਕੱਕੂ, ਸਾਬਕਾ ਪੰਚ ਚੜ੍ਹ ਸਿੰਘ ਸਰਾਂ, ਗੁਰਇਕਬਾਲ ਸਿੰਘ, ਸੁਖਮੰਦਰ ਸਿੰਘ ਸਰਪੰਚ, ਗੁਰਪਿੰਦਰ ਸਿੰਘ ਸੰਧੂ ਆਦਿ ਹਾਜ਼ਰ ਸਨ।