10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ’ਚ ਰਿਸ਼ੀ ਮਾਡਲ ਸਕੂਲ ਦੇ ਖਿਡਾਰੀਆਂ ਦੀ ਸਰਦਾਰੀ

ਪੰਜਗਰਾਈਂ ਕਲਾਂ, 9 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਵਿਚ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਕੁਸ਼ਤੀ ਅੰਡਰ-14 ਦੇ ਮੁਕਾਬਲਿਆਂ ’ਚ ਪ੍ਰੀਤਇੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਪੰਜਗਰਾਈਂ ਕਲਾਂ, 9 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਵਿਚ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ। ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਦੱਸਿਆ ਕਿ ਕੁਸ਼ਤੀ ਅੰਡਰ-14 ਦੇ ਮੁਕਾਬਲਿਆਂ ’ਚ ਪ੍ਰੀਤਇੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਜੂਡੋ ਅੰਡਰ-14 (ਲੜਕੀਆਂ) ’ਚ ਆਲੀਆ ਖਾਨ ਨੇ ਪਹਿਲਾ ਅਤੇ ਗੁਰਨੂਰ ਕੌਰ ਦੂਜਾ ਅਤੇ ਲੜਕਿਆਂ ਦੇ ਅੰਡਰ-14 ਦੇ ਮੁਕਾਬਲਿਆਂ ’ਚ ਗੁਰਸ਼ਾਨ ਸਿੰਘ ਢਿੱਲੋਂ ਨੇ ਪਹਿਲਾ, ਹਰਸਿਮਰਨ ਸਿੰਘ ਧਾਲੀਵਾਲ ਨੇ ਦੂਜਾ ਅਤੇ ਏਕਮਵੀਰ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਜੂਡੋ ਅੰਡਰ-17 (ਲੜਕੀਆਂ) ’ਚ ਹਰਸੀਰਤ ਕੌਰ ਅਤੇ ਸੁਖਮਨਦੀਪ ਕੌਰ ਨੇ ਪਹਿਲਾ ਅਤੇ ਸਮਰੀਤ ਕੌਰ ਨੇ ਤੀਜਾ ਅਤੇ ਲੜਕਿਆਂ ਦੇ ਮੁਕਾਬਲਿਆਂ ’ਚ ਵਿਪਨਜੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਵੇਟ ਲਿਫਟਿੰਗ ਅੰਡਰ-17 (ਲੜਕੇ-ਲੜਕੀਆਂ) ਦੇ ਮੁਕਾਬਲੇ ’ਚ ਸੁਖਮਨਦੀਪ ਕੌਰ, ਸਿਮਰੀਤ ਕੌਰ ਅਤੇ ਅਕਾਸ਼ਦੀਪ ਸਿੰਘ ਗਿੱਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਪਾਵਰ ਲਿਫਟਿੰਗ ਅੰਡਰ-17 (ਲੜਕੇ) ਦੇ ਮੁਕਾਬਲਿਆਂ ’ਚ ਅਲਫਾਜ਼ਦੀਪ ਸਿੰਘ , ਅੰਸ਼ਦੀਪ ਸਿੰਘ ਖੀਵਾ ਅਤੇ ਅਕਾਸ਼ਦੀਪ ਸਿੰਘ ਗਿੱਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਅਥਲੈਟਿਕਸ ਅੰਡਰ-14 (ਲੜਕੇ) ’ਚ ਹਰਸਿਮਰਨ ਸਿੰਘ ਧਾਲੀਵਾਲ ਨੇ ਲੰਬੀ ਛਾਲ ਅਤੇ 60 ਮੀਟਰ ਦੌੜ ’ਚ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਅਧਿਆਪਕਾਂ ਭੁਪਿੰਦਰਪਾਲ ਕੌਰ ਅਤੇ ਹਰਵਿੰਦਰਪਾਲ ਸਿੰਘ ਦੇ ਸਿਰ ਜਾਂਦਾ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ਕੁਮਾਰ ਭਾਰਦਵਾਜ, ਡਾਇਰੈਕਟਰ ਵਿਜੇ ਕੁਮਾਰੀ ਭਾਰਦਵਾਜ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਤੇਜਿੰਦਰ ਸ਼ਰਮਾ, ਕੋਆਰਡੀਨੇਟਰ ਜਸਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਸਮਾਪਤ ਅਗਲੀ ਖ਼ਬਰ ਲੱਭਿਆ ਕੀਮਤੀ ਮੋਬਾਈਲ ਵਾਪਸ ਕੀਤਾ
Ad Position 24