10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਸਮਾਪਤ

ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੀ. ਏ.

Ad Position 21
No active advertisement
ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੈਂਪ ਸਮਾਪਤ ਹੋਣ ਮੌਕੇ ਕਿਸਾਨ ਖੇਤੀਬਾੜੀ ਅਧਿਕਾਰੀਆਂ ਨਾਲ। ਅਜੀਤ ਤਸਵੀਰ 10-10-2026
ਸ੍ਰੀ ਮੁਕਤਸਰ ਸਾਹਿਬ, 9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ 25 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ (ਟਰੇਨਿੰਗ) ਨੇ ਪਰਾਲੀ ਦੀ ਸਾਂਭ-ਸੰਭਾਲ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਢੰਗ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਕੇ.ਵੀ . ਕੇ. ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਵਾਜਬ ਕੀਮਤ ’ਤੇ ਉਪਲਬਧ ਕਰਵਾਈ ਜਾਂਦੀ ਹੈ, ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਪਰਾਲੀ ਪ੍ਰਬੰਧਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਵੱਖ-ਵੱਖ ਮਸ਼ੀਨਾਂ ਅਤੇ ਉਨ੍ਹਾਂ ਦੀ ਯੋਗ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਜਗਮਨਜੋਤ ਸਿੰਘ ਮਾਨ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦਿਆਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਬਾਗਬਾਨੀ ਫ਼ਸਲਾਂ ਵਿਚ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਖੁੰਬ ਉਤਪਾਦਨ ਵਿਚ ਪਰਾਲੀ ਦੀ ਯੋਗ ਵਰਤੋਂ ਦੇ ਤਰੀਕਿਆਂ ਬਾਰੇ ਵੀ ਕਿਸਾਨਾਂ ਨਾਲ ਜ਼ਰੂਰੀ ਨੁਕਤੇ ਸਾਂਝੇ ਕੀਤੇ। ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਸਿਖਲਾਈ ਕੋਰਸ ਦੇ ਪ੍ਰੋਗਰਾਮ ’ਚ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਰਵੀ ਸੇਠੀ ਨੂੰ ਸਦਮਾ, ਵੱਡੀ ਭੈਣ ਦਾ ਦਿਹਾਂਤ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ’ਚ ਰਿਸ਼ੀ ਮਾਡਲ ਸਕੂਲ ਦੇ ਖਿਡਾਰੀਆਂ ਦੀ ਸਰਦਾਰੀ
Ad Position 24