10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੀਰਤੀ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹੀ

ਜੈਤੋ , 9 ਅਕਤੂਬਰ ( ਗੁਰਮੀਤਪਾਲ ਰੋੜੀਕਪੂਰਾ )- ਯੂਨੀਵਰਸਿਟੀ ਕਾਲਜ ਜੈਤੋ ਦੀ ਬੀ . ਏ .

Ad Position 21
No active advertisement
ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਕੇ ਕਲਾਂ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਨਿਰੋਲ ਸੇਵਾ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ। ਅਜੀਤ ਤਸਵੀਰ 10-10-2026
ਜੈਤੋ , 9 ਅਕਤੂਬਰ ( ਗੁਰਮੀਤਪਾਲ ਰੋੜੀਕਪੂਰਾ )- ਯੂਨੀਵਰਸਿਟੀ ਕਾਲਜ ਜੈਤੋ ਦੀ ਬੀ . ਏ . ਫ਼ਾਈਨਲ ਦੀ ਵਿਦਿਆਰਥਣ ਕੀਰਤੀ ਨੇ ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੰਡਰ ਗ੍ਰੈਜੂਏਟ ਵਰਗ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ । ਇਸ ਪ੍ਰਾਪਤੀ ਦੇ ਆਧਾਰ ’ ਤੇ ਕੀਰਤੀ ਹੁਣ ਨਵੰਬਰ ਮਹੀਨੇ ਵਿਚ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲਵੇਗੀ । ਵਿਦਿਆਰਥਣ ਕੀਰਤੀ ਦੀ ਇਸ ਪ੍ਰਾਪਤੀ ’ ਤੇ ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ , ਕਾਲਜ ਦੇ ਪ੍ਰਿੰਸੀਪਲ ਡਾ . ਸਮਰਾਟ ਖੰਜ਼ਨਾ , ਡਾ . ਪਰਮਿੰਦਰ ਸਿੰਘ ਤੱਗੜ , ਪ੍ਰੋ . ਸ਼ਿਲਪਾ ਕਾਂਸਲ , ਡਾ . ਸੁਭਾਸ਼ ਚੰਦਰ , ਲਾਇਬ੍ਰੇਰੀਅਨ ਮੀਨਾਕਸ਼ੀ ਜੋਸ਼ੀ , ਪ੍ਰੋ . ਗੁਰਜੀਤ ਕੌਰ ਅਤੇ ਪ੍ਰੋ . ਗੁਰਬਿੰਦਰ ਕੌਰ ਨੇ ਉਸ ਨੂੰ ਵਧਾਈ ਦਿੱਤੀ ਅਤੇ ਰਾਜ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਭਾਰਤੀ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰ ਕਿਸਾਨਾਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ : ਵਿਧਾਇਕਾ ਪ੍ਰੋ. ਬਲਜਿੰਦਰ ਕ...
Ad Position 24