10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਕੂਲ ਬੱਸਾਂ ਦੀ ਪਾਸਿੰਗ ਨੂੰ ਲੈ ਕੇ ਟਰਾਂਸਪੋਰਟ ਵਿਭਾਗ ’ਤੇ ਖੱਜਲ-ਖੁਆਰ ਕਰਨ ਦੇ ਦੋਸ਼

ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਕੂਲ ਕਾਲਜ ਬੱਸ ਓਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਸਕੂਲ ਬੱਸਾਂ ਦੀ ਪਾਸਿੰਗ ਨੂੰ ਲੈ ਕੇ ਟਰਾਂਸਪੋਰਟ ਵਿਭਾਗ ‘ਤੇ ਕਥਿਤ ਤੌਰ ‘ਤੇ ਖੱਜਲ-ਖੁਆਰ ਕਰਨ ਦੇ ਦੋਸ਼ ਲਗਾਉਂਦਿਆਂ ਇੱਕ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਟਰਾਂਸਪੋਰਟ ਵਿਭਾਗ ਵਲੋਂ ਸਕੂਲ ਬੱਸਾਂ ਦੀ ਪਾਸਿੰਗ ਸਬੰਧੀ ਨਿੱਤ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 10-10-2026
ਬਠਿੰਡਾ, 9 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਕੂਲ ਕਾਲਜ ਬੱਸ ਓਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਸਕੂਲ ਬੱਸਾਂ ਦੀ ਪਾਸਿੰਗ ਨੂੰ ਲੈ ਕੇ ਟਰਾਂਸਪੋਰਟ ਵਿਭਾਗ ‘ਤੇ ਕਥਿਤ ਤੌਰ ‘ਤੇ ਖੱਜਲ-ਖੁਆਰ ਕਰਨ ਦੇ ਦੋਸ਼ ਲਗਾਉਂਦਿਆਂ ਇੱਕ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਟਰਾਂਸਪੋਰਟ ਵਿਭਾਗ ਵਲੋਂ ਸਕੂਲ ਬੱਸਾਂ ਦੀ ਪਾਸਿੰਗ ਸਬੰਧੀ ਨਿੱਤ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਕਾਰਨ ਸਕੂਲ ਬੱਸ ਓਪਰੇਟਰਾਂ ਨੂੰ ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਕਰਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਨੇ ਦਾਅਵਾ ਕੀਤਾ ਕਿ ਪੂਰੇ ਪੰਜਾਬ ਵਿਚ ਸੈਂਕੜੇ ਸਕੂਲ ਬੱਸਾਂ ਦੀ ਪਾਸਿੰਗ ਦਾ ਮਾਮਲਾ ਪ੍ਰਭਾਵਿਤ ਹੋ ਰਿਹਾ ਹੈ, ਜਿਨ੍ਹਾਂ ਵਿਚ ਕੁਝ ਨਵੀਆਂ ਬੱਸਾਂ ਵੀ ਸ਼ਾਮਲ ਹਨ। ਐਸੋਸੀਏਸ਼ਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਉਣ ਵਾਲੇ ਹਫ਼ਤੇ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਕਰਕੇ ਮਾਮਲੇ ਦਾ ਹੱਲ ਕੀਤਾ ਜਾਵੇ। ਗੁਰਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸੁਣਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਐਸੋਸੀਏਸ਼ਨ ਵਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਜਸਮੀਤ ਸਿੰਘ, ਬਸੰਤ ਸਿੰਘ, ਗੋਰਾ ਸਿੰਘ ਜੰਡ ਵਾਲਾ, ਸ਼ਰਮਾ ਬਠਿੰਡਾ, ਕਾਕਾ ਸਿੰਘ ਰਾਮਾ ਮੰਡੀ, ਧਿਰਾਂ ਗਿੱਲ ਪਤੀ ਅਤੇ ਇਕਬਾਲ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀਆਂ ਰੈਲੀਆਂ ’ਚ ਬੀਬਾ ਹਰਸਿਮਰਤ ਕੌਰ ਬਾਦਲ ਹੋਣਗੇ ਮੁੱਖ ਮਹਿਮਾਨ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਬੀਬੀ ਬਾਦਲ ਵਲੋਂ ਪਿੰਡ ਬੀਬੀਵਾਲਾ ਦੇ ਵਿਕਾਸ ਲਈ ਗਰਾਂਟ ਜਾਰੀ
Ad Position 24