09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਐਡਮਿਨ ਬਲਾਕ ਵਿਖੇ ਗੇਟ ਰੈਲੀ

ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਡਮਿੰਨ ਬਲਾਕ ਵਿਖੇ ਗੇਟ ਰੈਲੀ ਕੀਤੀ ਗਈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ ਤੇ ਕਨਵੀਨਰ ਗੁਰਨਾਮ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕੀਆਂ ਆ ਰਹੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਦੇ ਵਿਰੋਧ ’ਚ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 10-10-2026
ਸ਼ਾਹਪੁਰ ਕੰਢੀ, 9 ਅਕਤੂਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਐਡਮਿੰਨ ਬਲਾਕ ਵਿਖੇ ਗੇਟ ਰੈਲੀ ਕੀਤੀ ਗਈ। ਜਿਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਜਰਨਲ ਸਕੱਤਰ ਹਿਤੇਸ਼ ਸ਼ਰਮਾ ਤੇ ਕਨਵੀਨਰ ਗੁਰਨਾਮ ਸਿੰਘ ਸੈਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕੀਆਂ ਆ ਰਹੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਦੇ ਵਿਰੋਧ ’ਚ 10 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਵਲੋਂ ਮੰਗ ਕੀਤੀ ਗਈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਬਹਾਲ ਕੀਤਾ ਜਾਵੇ, 17 ਜੁਲਾਈ 2020 ਤੇ 15 ਜਨਵਰੀ 2015 ਦੇ ਮੁਲਾਜ਼ਮਾਂ ਨਾਲ ਸਬੰਧਿਤ ਪੱਤਰ ਰੱਦ ਕੀਤੇ ਜਾਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, 4-9-14 ਏ.ਪੀ.ਸੀ. ਸਕੀਮ ਮੁੜ ਲਾਗੂ ਕੀਤੀ ਜਾਵੇ। ਇਸ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਭਰਤੀ ਹੋਏ ਮੁਲਾਜ਼ਮਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ ਕੰਪਿਊਟਰ ਕੋਰਸ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮ ਪੱਕੇ ਕਰਨ ਤੇ ਕੱਟੇ ਗਏ 37 ਭੱਤੇ ਮੁੜ ਲਾਗੂ ਕਰਨਾ ਸ਼ਾਮਿਲ ਹੈ। ਰੈਲੀ ’ਚ ਮੁਲਾਜ਼ਮਾਂ ਨੂੰ ਮਹਾਂ ਰੈਲੀ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਸ਼ਵਨੀ ਸ਼ਰਮਾ, ਅਜੇ, ਅਭਿਸ਼ੇਕ, ਸਲਵਿੰਦਰ ਸਿੰਘ ਲਾਧੂਪੁਰ, ਯੁਗੇਸ਼ਵਰ ਸਲਾਰੀਆ, ਰਾਜੀਵ ਅਵਸਥੀ ਊਦੇ, ਰਘੂਨਾਥ, ਕਮਲ ਵਰਮਾ, ਉਪਮਨਾ ਅਤੇ ਪੂਜਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕੌਮੀ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਪੰਜਾਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24