17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਲਾਕ ਸ੍ਰੀ ਮੁਕਤਸਰ ਸਾਹਿਬ-1 ਦੀਆਂ ਦੋ ਰੋਜ਼ਾ ਪ੍ਰਾਇਮਰੀ ਖੇਡਾਂ ਕਰਵਾਈਆਂ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ-1 ਦੀਆਂ ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਦੇਵਨ ਵਿਖੇ ਕਰਵਾਈਆਂ ਗਈਆਂ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਅਤੇ ਸੀਨੀਅਰ ਸੈਂਟਰ ਮੁੱਖ ਅਧਿਆਪਕ ਪਰਗਟ ਸਿੰਘ ਜੰਬਰ ਦੀ ਦੇਖ-ਰੇਖ ਹੇਠ ਸੁਚੱਜੇ ਢੰਗ ਨਾਲ ਕਰਵਾਈਆਂ ਖੇਡਾਂ ਦਾ ਆਗਾਜ਼ ਸੀਨੀਅਰ ਸੈਂਟਰ ਮੁੱਖ ਅਧਿਆਪਕ ਪਰਗਟ ਸਿੰਘ ਜੰਬਰ ਵਲੋਂ ਰਿਬਨ ਕੱਟ ਕੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਬਲਾਕ ਸ੍ਰੀ ਮੁਕਤਸਰ ਸਾਹਿਬ-1 ਦੀਆਂ ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਦੇਵਨ ਵਿਖੇ ਕਰਵਾਈਆਂ ਗਈਆਂ। ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੀ ਅਗਵਾਈ ਅਤੇ ਸੀਨੀਅਰ ਸੈਂਟਰ ਮੁੱਖ ਅਧਿਆਪਕ ਪਰਗਟ ਸਿੰਘ ਜੰਬਰ ਦੀ ਦੇਖ-ਰੇਖ ਹੇਠ ਸੁਚੱਜੇ ਢੰਗ ਨਾਲ ਕਰਵਾਈਆਂ ਖੇਡਾਂ ਦਾ ਆਗਾਜ਼ ਸੀਨੀਅਰ ਸੈਂਟਰ ਮੁੱਖ ਅਧਿਆਪਕ ਪਰਗਟ ਸਿੰਘ ਜੰਬਰ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਹਾਇਕ ਮੀਡੀਆ ਇੰਚਾਰਜ ਚਮਨ ਲਾਲ ਨੇ ਦੱਸਿਆ ਕਿ ਖੇਡਾਂ ਦੇ ਪਹਿਲੇ ਦਿਨ ਵੱਖ-ਵੱਖ ਪ੍ਰਮੁੱਖ ਖੇਡਾਂ ਦੇ ਨਾਲ-ਨਾਲ ਅਥਲੈਟਿਕਸ ਦੇ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਵਿਚ ਕਬੱਡੀ, ਖੋ-ਖੋ, ਕੁਸ਼ਤੀ, ਦੌੜਾਂ ਅਤੇ ਲੰਬੀ ਛਾਲ ਦੇ ਮੁਕਾਬਲੇ ਪ੍ਰਮੁੱਖ ਰਹੇ। ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ਦੇ ਕਨਵੀਨਰ ਚਰਨਜੀਤ ਸਿੰਘ ਅਟਵਾਲ, ਸਾਹਿਬ ਸਿੰਘ, ਰਵਿੰਦਰ ਕੁਮਾਰ ਸੈਂਟਰ ਮੁੱਖ ਅਧਿਆਪਕ, ਵਿਨੋਦ ਬਸਨ ਮੁੱਖ ਅਧਿਆਪਕ, ਗੁਰਪ੍ਰੀਤ ਸਿੰਘ ਬਰਾੜ, ਸੰਜੀਵ ਨਾਰੰਗ, ਦਵਿੰਦਰ ਸਿੰਘ ਬੇਦੀ, ਜਸਵਿੰਦਰ ਸਿੰਘ, ਮਨਿੰਦਰ ਕੌਰ, ਜਗਮੋਹਨ ਸਿੰਘ, ਗਗਨਦੀਪ ਸਿੰਘ ਬਰਾੜ, ਲਖਵਿੰਦਰ ਸਿੰਘ, ਪਵਿੱਤਰ ਸਿੰਘ, ਮੀਨਾ ਗਲੋਤਰਾ, ਨਵਦੀਪ ਅਹੂਜਾ, ਅਮਰਜੀਤ ਸਿੰਘ ਖੋਸਾ ਅਤੇ ਗੁਰਮੀਤ ਸਮੇਤ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਤੇ ਅਧਿਆਪਕਾਂ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਅੰਤ ਵਿਚ ਪਹਿਲੇ ਦਿਨ ਦੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਖੇਡਾਂ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਖੇਡ ਭਾਵਨਾ ਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਮੁੱਦਿਆਂ ਦੀ ਰਾਜਨੀਤੀ ਸਮੇਂ ਦੀ ਲੋੜ-ਜਸਵੰਤ ਬਰਾੜ ਅਗਲੀ ਖ਼ਬਰ ਅਮਿਤੋਜ ਮਾਨ ਵਲੋਂ ਵੱਖ-ਵੱਖ ਪਿੰਡਾਂ ’ਚ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ
Ad Position 24