17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਮੁੱਦਿਆਂ ਦੀ ਰਾਜਨੀਤੀ ਸਮੇਂ ਦੀ ਲੋੜ-ਜਸਵੰਤ ਬਰਾੜ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਬਰਾੜ ਨੇ ਕਿਹਾ ਕਿ ਪਰਗਟ ਸਿੰਘ ਦਾ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਜਿੱਥੇ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ, ਉਥੇ ਹੀ ਇਸ ਦਾ ਸਮੁੱਚੇ ਪੰਜਾਬ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਸਾਬਕਾ ਪ੍ਰਧਾਨ ਮੰਤਰੀ ਡਾ.

Ad Position 21
No active advertisement
ਜਸਵੰਤ ਸਿੰਘ ਬਰਾੜ। 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਬਰਾੜ ਨੇ ਕਿਹਾ ਕਿ ਪਰਗਟ ਸਿੰਘ ਦਾ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਜਿੱਥੇ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ, ਉਥੇ ਹੀ ਇਸ ਦਾ ਸਮੁੱਚੇ ਪੰਜਾਬ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਜਿਸ ਤਰ੍ਹਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਲਈ ਆਪਣਾ ਅਹਿਮ ਯੋਗਦਾਨ ਪਾਇਆ, ਉਸੇ ਤਰ੍ਹਾਂ ਪਰਗਟ ਸਿੰਘ ਵੀ ਪੰਜਾਬ ਦੀ ਬਿਹਤਰੀ ਲਈ ਸਾਰਥਕ ਭੂਮਿਕਾ ਨਿਭਾਉਣਗੇ। ਪਰਗਟ ਸਿੰਘ ਨੂੰ ਪ੍ਰਧਾਨ ਬਣਨ ਦੀ ਵਧਾਈ ਦਿੰਦਿਆਂ ਜਸਵੰਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਨੂੰ ਛਲਾਵੇ ਤੇ ਵਿਖਾਵੇ ਦੀ ਰਾਜਨੀਤੀ ਤੋਂ ਬਾਹਰ ਕੱਢ ਕੇ ਮੁੱਦਿਆਂ ’ਤੇ ਆਧਾਰਿਤ ਰਾਜਨੀਤੀ ਨੂੰ ਤਰਜ਼ੀਹ ਦੇਣ ਦੀ ਲੋੜ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਸਮੂਹ ਆਗੂਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਕੇਂਦਰ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਵਿਚ ਅਰਾਜਕਤਾ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਕੇਂਦਰ ਸਰਕਾਰ ਵੋਟਾਂ ਦੀ ਚੋਰੀ, ਮਹਿੰਗਾਈ ਤੇ ਹੋਰ ਲੋਕ ਮਸਲਿਆਂ ਦੇ ਹੱਲ ਤੋਂ ਧਿਆਨ ਭਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ, ਵੋਟ ਦੇ ਅਧਿਕਾਰ, ਨਿਆਂਪਾਲਿਕਾ ਦੀ ਸੁਤੰਤਰਤਾ, ਮਨੁੱਖੀ ਅਧਿਕਾਰਾਂ, ਸਮਾਨਤਾ ਅਤੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਤੇ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਮੁੜ ਲਿਆਉਣ ਅਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮੰਡੀ ਬਰੀਵਾਲਾ ਦਾ ਦੌਰਾ ਅਗਲੀ ਖ਼ਬਰ ਬਲਾਕ ਸ੍ਰੀ ਮੁਕਤਸਰ ਸਾਹਿਬ-1 ਦੀਆਂ ਦੋ ਰੋਜ਼ਾ ਪ੍ਰਾਇਮਰੀ ਖੇਡਾਂ ਕਰਵਾਈਆਂ
Ad Position 24