18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਮੰਡੀ ਬਰੀਵਾਲਾ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਵਿਖੇ ਭਾਰੀ ਬਾਰਿਸ਼ ਕਾਰਨ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਰਕੇ ਅਨਾਜ ਮੰਡੀ ਵਿਚ ਝੋਨੇ ਦੀਆਂ ਸੈਂਕੜੇ ਬੋਰੀਆਂ ਪਾਣੀ ’ਚ ਡੁੱਬ ਗਈਆਂ, ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਕਿਸਾਨਾਂ ਦੀ ਇਸ ਸਮੱਸਿਆ ਦਾ ਜਾਇਜ਼ਾ ਲੈਣ ਲਈ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਬਲਾਕ ਬਰੀਵਾਲਾ ਦੇ ਪ੍ਰਧਾਨ ਜਸਵੰਤ ਸਿੰਘ ਡੋਡਾਂਵਾਲੀ ਨੇ ਮੰਡੀ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਵਿਖੇ ਭਾਰੀ ਬਾਰਿਸ਼ ਕਾਰਨ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਰਕੇ ਅਨਾਜ ਮੰਡੀ ਵਿਚ ਝੋਨੇ ਦੀਆਂ ਸੈਂਕੜੇ ਬੋਰੀਆਂ ਪਾਣੀ ’ਚ ਡੁੱਬ ਗਈਆਂ, ਜਿਸ ਕਾਰਨ ਕਿਸਾਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਕਿਸਾਨਾਂ ਦੀ ਇਸ ਸਮੱਸਿਆ ਦਾ ਜਾਇਜ਼ਾ ਲੈਣ ਲਈ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਬਲਾਕ ਬਰੀਵਾਲਾ ਦੇ ਪ੍ਰਧਾਨ ਜਸਵੰਤ ਸਿੰਘ ਡੋਡਾਂਵਾਲੀ ਨੇ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਮੰਡੀ ਵਿਚ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਵੇਖੇ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਤੇ ਗੜੇਮਾਰੀ ਕਾਰਨ ਜਿੱਥੇ ਵੱਖ-ਵੱਖ ਪਿੰਡਾਂ ਵਿਚ ਖੜ੍ਹੀਆਂ ਫ਼ਸਲਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ, ਉਥੇ ਹੀ ਮੰਡੀ ਵਿਚ ਝੋਨਾ ਲੈ ਕੇ ਆਏ ਕਿਸਾਨ ਵੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਮੰਡੀ ਵਿਚ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਰਕੇ ਝੋਨੇ ਦੀਆਂ ਬੋਰੀਆਂ ਪਾਣੀ ਵਿਚ ਡੁੱਬ ਗਈਆਂ ਅਤੇ ਕਈ ਕੁਇੰਟਲ ਝੋਨਾ ਪਾਣੀ ਵਿਚ ਰੁੜ੍ਹ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਡੀ ਬੋਰਡ ਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਪ੍ਰਸ਼ਾਸਨ ਗੂੜੀ ਨੀਂਦ ਸੁੱਤਾ ਹੋਇਆ ਹੈ। ਹਾਲਾਤ ਇਹ ਬਣ ਗਏ ਕਿ ਕਈ ਕਿਸਾਨਾਂ ਨੂੰ ਆਪਣਾ ਭਿੱਜਿਆ ਹੋਇਆ ਝੋਨਾ ਵਾਪਸ ਘਰਾਂ ਨੂੰ ਲਿਜਾਣ ਲਈ ਮਜ਼ਬੂਰ ਹੋਣਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀ ਵਿਚ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕਰਨਾ ਸੰਬੰਧਿਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ, ਤਾਂ ਜੋ ਕਿਸਾਨਾਂ ਨੂੰ ਹਰ ਸਾਲ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੰਡੀ ਬਰੀਵਾਲਾ ਵਿਚ ਨੁਕਸਾਨੇ ਗਏ ਝੋਨੇ ਦਾ ਤੁਰੰਤ ਮੁਲਾਂਕਣ ਕਰਵਾਇਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਿਸਾਨਾਂ ਲਈ ਕਿਸਾਨ ਪੱਖੀ ਫ਼ਸਲ ਬੀਮਾ ਯੋਜਨਾ ਲਾਗੂ ਕੀਤੀ ਜਾਵੇ, ਤਾਂ ਜੋ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਦਯੋਗਿਕ ਇਕਾਈਆਂ ਦੇ ਨੁਕਸਾਨ ਦੀ ਭਰਪਾਈ ਲਈ ਪ੍ਰਬੰਧ ਕੀਤੇ ਜਾਂਦੇ ਹਨ, ਉਸੇ ਤਰ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਵੀ ਢੁਕਵੀਂ ਨੀਤੀ ਬਣਾਈ ਜਾਣੀ ਚਾਹੀਦੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ ਨੁਕਸਾਨ ਦਾ ਮੁਆਵਜ਼ਾ ਨਾ ਦਿੱਤਾ ਤਾਂ ਯੂਨੀਅਨ ਵਲੋਂ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’ ਸੁਪਨੇ ਪੂਰੇ ਕਰਨ ਲਈ ਲਗਾਤਾਰ... ਅਗਲੀ ਖ਼ਬਰ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਲਈ ਮੁੱਦਿਆਂ ਦੀ ਰਾਜਨੀਤੀ ਸਮੇਂ ਦੀ ਲੋੜ-ਜਸਵੰਤ ਬਰਾੜ
Ad Position 24