17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਰਹਿੰਦ - ਖੂੰਹਦ ਪ੍ਰਬੰਧਨ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 17 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਵਾਤਾਵਰਨ ਦੀ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਕੋਟਕਪੂਰਾ, 17 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਵਾਤਾਵਰਨ ਦੀ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ। ਨੋਡਲ ਅਫ਼ਸਰ ਡਾ. ਰਚਨਾ ਨੇ ਠੋਸ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਕੂੜੇ ਦਾ ਸਹੀ ਨਿਪਟਾਰਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ, ਕੂੜੇ ਦੀ ਛਾਂਟੀ ਕਰਨ, ਮੁੜ ਵਰਤੋਂ ਯੋਗ ਵਸਤੂਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਰੀਸਾਈਕਲਿੰਗ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰਾਂ, ਕਾਲਜ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਫ਼ਾਈ ਬਣਾਈ ਰੱਖਣ ਅਤੇ ਵਾਤਾਵਰਨ-ਪੱਖੀ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ -2026 ( ਸੀਜਨ -4) ਨੂੰ ਸਮਰਪਿਤ ਰਾਜ ਪੱਧਰੀ ਖੇਡਾਂ ਸ਼ੁਰੂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮ... ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਫ਼ਾਈ ਅਭਿਆਨ ਚਲਾਇਆ
Ad Position 24