17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ਿਲ੍ਹਾ ਵਨ ਡੇਅ ਕ੍ਰਿਕਟ ਟੂਰਨਾਮੈਂਟ ’ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਾਜ਼ਿਲਕਾ ਨੂੰ ਹਰਾਇਆ

ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾ ਰਹੇ ਲੜਕਿਆਂ ਦੇ ਅੰਤਰ ਜ਼ਿਲ੍ਹਾ ਵਨ ਡੇਅ ਅੰਡਰ-14 ਕ੍ਰਿਕਟ ਟੂਰਨਾਮੈਂਟ ਦੇ ਮੁਕਾਬਲੇ 2026-27 ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਟੀਮ ਤੋਂ 7 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਡੀ.

Ad Position 21
No active advertisement
ਅਜੀਤ ਡੈਸਕ 18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਹਰਮਹਿੰਦਰ ਪਾਲ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਕਰਵਾਏ ਜਾ ਰਹੇ ਲੜਕਿਆਂ ਦੇ ਅੰਤਰ ਜ਼ਿਲ੍ਹਾ ਵਨ ਡੇਅ ਅੰਡਰ-14 ਕ੍ਰਿਕਟ ਟੂਰਨਾਮੈਂਟ ਦੇ ਮੁਕਾਬਲੇ 2026-27 ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਟੀਮ ਤੋਂ 7 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਡੀ.ਸੀ.ਏ. ਸ੍ਰੀ ਮੁਕਤਸਰ ਸਾਹਿਬ ਦੇ ਕ੍ਰਿਕਟ ਗਰਾਊਂਡ ਵਿਚ ਖੇਡੇ ਗਏ ਮੈਚ ’ਚ ਫ਼ਾਜ਼ਿਲਕਾ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਬੱਲੇਬਾਜ਼ੀ ਕਰਦੇ ਹੋਏ ਫ਼ਾਜ਼ਿਲਕਾ ਦੀ ਟੀਮ ਨੇ 30 ਓਵਰਾਂ ਵਿਚ 10 ਵਿਕਟਾਂ ਦੇ ਨੁਕਸਾਨ ਨਾਲ ਸਿਰਫ਼ 53 ਦੌੜਾਂ ਬਣਾਈਆਂ, ਜਿਸ ਵਿਚ ਹਰਦਿਲਜੋਤ ਸਿੰਘ ਨੇ 14 ਦੌੜਾਂ ਬਣਾਈਆਂ, ਜਦਕਿ ਡੀ.ਸੀ.ਏ. ਮੁਕਤਸਰ ਦੀ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਸ਼ੁਭਦੀਪ ਸਿੰਘ ਤੇ ਪਰਵਾਜ ਸਿੰਘ ਨੇ ਤਿੰਨ-ਤਿੰਨ ਵਿਕਟਾਂ, ਮਨਜੋਤ ਸਿੰਘ ਨੇ ਦੋ ਵਿਕਟਾਂ, ਹਰਮਨ ਤੇ ਰਾਜਦੀਪ ਸਿੰਘ ਨੇ ਇਕ-ਇਕ ਵਿਕਟ ਹਾਸਿਲ ਕੀਤੀ। ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਆਪਣੀ ਪਾਰੀ ਵਿਚ ਬੱਲੇਬਾਜ਼ੀ ਕਰਦੇ ਹੋਏ 11.2 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ ਨਾਲ 54 ਦੌੜਾਂ ਬਣਾਉਣ ਉਪਰੰਤ ਮੈਚ ਆਪਣੇ ਨਾਂਅ ਕਰ ਲਿਆ, ਜਿਸ ਵਿਚ ਬੱਲੇਬਾਜ਼ੀ ਕਰਦੇ ਹੋਏ ਮੋਹਿਤ ਕੁਮਾਰ ਸ਼ਰਮਾ ਨੇ 28 ਦੌੜਾਂ (ਨਾਟ ਆਊਟ), ਅਜਿਤੇਸ਼ ਸਿੰਘ ਬਰਾੜ ਨੇ 10 ਦੌੜਾਂ ਬਣਾਈਆਂ। ਫ਼ਾਜ਼ਿਲਕਾ ਦੀ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਗੁਰਮਨ ਸਿੰਘ, ਗੁਰਸੀਰਤ ਸਿੰਘ ਅਤੇ ਦੁਰੀਧਨ ਨੇ ਇਕ-ਇਕ ਵਿਕਟ ਹਾਸਿਲ ਕੀਤੀ। ਇਸ ਸ਼ਾਨਦਾਰ ਜਿੱਤ ਲਈ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਵਿਕਰਮਜੀਤ, ਜਨਰਲ ਸਕੱਤਰ ਅਤੇ ਸਮੂਹ ਮੈਂਬਰਾਂ ਨੇ ਟੀਮ ਦੀ ਇਸ ਪ੍ਰਾਪਤੀ ’ਤੇ ਸਿਲੈਕਟਰਜ਼, ਕੋਚਜ਼ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਅਗਲੇ ਮੈਚ ਲਈ ਸ਼ੁੱਭਇੱਛਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਨੇਹਾ ਖਾਨ ਨੇ ਲਗਾਤਾਰ ਚੌਥੀ ਵਾਰ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਗੁਰਪ੍ਰੀਤ ਸਿੰਘ ਨੇ ਸੰਭਾਲਿਆ ਚਾਰਜ
Ad Position 24