ਨਸ਼ਿਆਂ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਜ਼ਿਲ੍ਹੇ ਭਰ ’ਚ ਵਿਸ਼ੇਸ਼ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐਸ.
ਸ
ਸ੍ਰੀ ਮੁਕਤਸਰ ਸਾਹਿਬ ਵਿਖੇ ਚੈਕਿੰਗ ਮੁਹਿੰਮ ਦੌਰਾਨ ਸੀਨੀਅਰ ਪੁਲਿਸ ਅਧਿਕਾਰੀ ਅਤੇ ਨਾਲ ਐਸ.ਡੀ.ਐਮ. ਗੁਰਕਰਨਦੀਪ ਸਿੰਘ ਸਿੱਧੂ। ਅਜੀਤ ਤਸਵੀਰ
18-10-2026
ਸ੍ਰੀ ਮੁਕਤਸਰ ਸਾਹਿਬ, 17 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਐਸ.ਐਸ.ਪੀ. ਅਭਿਮਨਿਊ ਰਾਣਾ ਦੀ ਅਗਵਾਈ ਹੇਠ ਚਲਾਏ ਗਏ ਇਸ ਅਭਿਆਨ ਦੌਰਾਨ 400 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ, ਵਾਰਡਾਂ ਤੇ ਮੁਹੱਲਿਆਂ ਵਿਚ ਨਿਸ਼ਾਨਦੇਹੀ ਕੀਤੇ ਟਿਕਾਣਿਆਂ ’ਤੇ ਤਲਾਸ਼ੀ ਅਤੇ ਚੈਕਿੰਗ ਕੀਤੀ। ਇਹ ਵਿਸ਼ੇਸ਼ ਅਭਿਆਨ ਸਾਰਾ ਦਿਨ ਜਾਰੀ ਰਿਹਾ। ਇਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਕਾਰਵਾਈ ਕਰਨਾ, ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕਰਕੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣਾ ਸੀ। ਸਰਚ ਅਭਿਆਨ ਦੌਰਾਨ ਪੁਲਿਸ ਦੀਆਂ ਟੀਮਾਂ ਨੇ ਜ਼ਮੀਨੀ ਪੱਧਰ ’ਤੇ ਤਲਾਸ਼ੀ ਅਤੇ ਚੈਕਿੰਗ ਕਰਨ ਦੇ ਨਾਲ-ਨਾਲ ਡਰੋਨ ਕੈਮਰਿਆਂ ਦੀ ਮਦਦ ਨਾਲ ਸੰਬੰਧਿਤ ਇਲਾਕਿਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ’ਤੇ ਵੀ ਨਿਗਰਾਨੀ ਰੱਖੀ। ਪੁਲਿਸ ਵਲੋਂ ਪਹਿਲਾਂ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਮਾਮਲਿਆਂ ਵਿਚ ਨਾਮਜ਼ਦ ਵਿਅਕਤੀਆਂ, ਜ਼ਮਾਨਤ ’ਤੇ ਬਾਹਰ ਆਏ ਮੁਲਜ਼ਮਾਂ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸ਼ੱਕੀ ਮੰਨੇ ਜਾਂਦੇ ਵਿਅਕਤੀਆਂ ਦੇ ਘਰਾਂ ਤੇ ਟਿਕਾਣਿਆਂ ਦੀ ਜਾਂਚ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਅਪਰਾਧਿਕ ਰਿਕਾਰਡ ਦੀ ਜਾਂਚ ਲਈ ਪੀ.ਏ.ਆਈ.ਐਸ. ਐਪ ਦੀ ਵਰਤੋਂ ਕੀਤੀ ਗਈ, ਜਦਕਿ ਸ਼ੱਕੀ ਵਾਹਨਾਂ ਦੀ ਤਸਦੀਕ ਲਈ ਵਾਹਨ ਐਪ ਦੀ ਮਦਦ ਲਈ ਗਈ। ਲੋੜ ਅਨੁਸਾਰ ਵਾਹਨਾਂ ਦੇ ਦਸਤਾਵੇਜ਼ ਵੀ ਚੈਕ ਕੀਤੇ ਗਏ। ਸਰਚ ਅਭਿਆਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਮੁੱਖ ਸੜਕਾਂ ਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਵੀ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਵਿਖੇ ਗੋਨਿਆਣਾ ਰੋਡ, ਵਾਰਡ ਨੰਬਰ 16 ਅਤੇ 18, ਬੂੜਾ ਗੁੱਜਰ ਰੋਡ, ਕੋਟਲੀ ਰੋਡ, ਪਿੰਡ ਥਾਂਦੇਵਾਲਾ, ਚੜੇਵਾਣ ਅਤੇ ਮਲੋਟ, ਗਿੱਦੜਬਾਹਾ ਤੇ ਲੰਬੀ ਵਿਖੇ ਵੱਖ-ਵੱਖ ਥਾਵਾਂ ’ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ। ਇਸ ਵਿਸ਼ੇਸ਼ ਅਭਿਆਨ ਦੀ ਨਿਗਰਾਨੀ ਐਸ.ਪੀ. (ਡੀ.) ਅਸ਼ੋਕ ਮੀਨਾ, ਐਸ.ਪੀ. (ਆਪ੍ਰੇਸ਼ਨ) ਮਹੇਸ਼ ਸੈਣੀ, ਐਸ.ਪੀ. (ਹੈੱਡ ਕੁਆਰਟਰ) ਗੁਰਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ, ਡੀ.ਐਸ.ਪੀ. ਮਲੋਟ ਜਸਪਾਲ ਸਿੰਘ, ਡੀ.ਐਸ.ਪੀ. ਗਿੱਦੜਬਾਹਾ ਜਤਿੰਦਰ ਸਿੰਘ, ਡੀ.ਐਸ.ਪੀ. ਲੰਬੀ ਹਰਬੰਸ ਸਿੰਘ ਅਤੇ ਡੀ.ਐਸ.ਪੀ. (ਐਚ.) ਜੋਰਾ ਸਿੰਘ ਵਲੋਂ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਥਾਣਿਆਂ ਦੇ ਮੁੱਖ ਅਫ਼ਸਰਾਂ ਤੇ ਪੁਲਿਸ ਟੀਮਾਂ ਨੇ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਜ਼ਿਲ੍ਹੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਤਕਨੀਕੀ ਸਾਧਨਾਂ, ਡਰੋਨ ਕੈਮਰਿਆਂ ਅਤੇ ਜ਼ਮੀਨੀ ਪੱਧਰ ’ਤੇ ਤਾਇਨਾਤ ਟੀਮਾਂ ਦੀ ਮਦਦ ਨਾਲ ਗਗ਼ਰ-ਕਾਨੂੰਨੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।