ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਕਰ ਰਹੇ ਸੰਘਰਸ਼ੀ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਮਾਮਲਾ ਦਰਜ
ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)-ਮਾਨਸਾ ਵਿਚ ਹੋਏ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਦਿੱਤੇ ਗਏ ਵੀਰਵਾਰ ਦੇ ਬੰਦ ਦੇ ਸੱਦੇ ਦੌਰਾਨ ਸੱਤਾਧਾਰੀ ਪਾਰਟੀ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਸੰਘਰਸ਼ ਦੌਰਾਨ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਇਸ਼ਤਿਹਾਰਾਂ ਦੇ ਬੋਰਡ ਰੋਸ ਵਜੋਂ ਪਾੜੇ ਗਏ ਸਨ।
ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)-ਮਾਨਸਾ ਵਿਚ ਹੋਏ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਦਿੱਤੇ ਗਏ ਵੀਰਵਾਰ ਦੇ ਬੰਦ ਦੇ ਸੱਦੇ ਦੌਰਾਨ ਸੱਤਾਧਾਰੀ ਪਾਰਟੀ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਸੰਘਰਸ਼ ਦੌਰਾਨ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਇਸ਼ਤਿਹਾਰਾਂ ਦੇ ਬੋਰਡ ਰੋਸ ਵਜੋਂ ਪਾੜੇ ਗਏ ਸਨ। ਫ਼ਰੀਦਕੋਟ ਪੁਲਿਸ ਵਲੋਂ ਪੰਜਾਬ ਸਟੂਡੈਂਟ ਯੂਨੀਅਨ ਦੇ ਸੂਬਾ ਆਗੂ ਹਰਵੀਰ ਕੌਰ, ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਨੌਨਿਹਾਲ ਸਿੰਘ ਅਤੇ ਸੁਖਦੀਪ ਸਿੰਘ ਭੰਮ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਪਬਲਿਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਕਿਲ੍ਹਾ ਮੁਬਾਰਕ ਚੌਂਕ, ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਮਾਨਸਾ ’ਚ ਹੋਏ ਕਤਲ ਦੇ ਸਬੰਧ ਵਿਚ ਪੰਜਾਬ ਪੱਧਰ ਤੇ ਰੋਸ ਪ੍ਰਦਰਸ਼ਨ ਕਰ ਰਹੇ ਧਰਨਾਕਾਰੀਆਂ ਵਲੋ ਸ਼ਹਿਰ ਫ਼ਰੀਦਕੋਟ ਵਿਚ ਵੱਖ-ਵੱਖ ਜਗ੍ਹਾ ’ਤੇ ਪੰਜਾਬ ਸਰਕਾਰ ਵਲੋਂ ਲੱਗੇ ਹੋਰਡਿੰਗ ਬੋਰਡ (ਫ਼ਲੈਕਸ ਬੋਰਡ) ਨੂੰ ਰੋਸ ਪ੍ਰਗਟ ਕਰਦੇ ਹੋਏ ਨੁਕਸਾਨ ਕਰਨ ਦੇ ਮੰਤਵ ਨਾਲ ਨੌਨਿਹਾਲ ਸਿੰਘ, ਹਰਵੀਰ ਕੌਰ ਗੰਧਲ ਪੰਜਾਬ ਸਟੂਡੈਂਟ ਯੂਨੀਅਨ ਫ਼ਰੀਦਕੋਟ ਅਤੇ ਸੁਖਦੀਪ ਸਿੰਘ ਭੰਮ ਵਲੋਂ ਆਪਣੇ ਸਾਥੀਆ ਦੀ ਮਦਦ ਨਾਲ ਪਬਲਿਕ ਪ੍ਰਾਪਰਟੀ ਦਾ ਨੁਕਸਾਨ ਕੀਤਾ ਗਿਆ ਹੈ। ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਿੱਤਾ ਗਿਆ ਹੈ। ਦੂਜੇ ਪਾਸੇ ਨੌਨਿਹਾਲ ਸਿੰਘ ਤੇ ਹਰਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਵਿਚ ਆਮ ਵਿਕ ਰਹੇ ਨਸ਼ੇ ਵਿਰੁੱਧ ਹੈ ਅਤੇ ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ- ਸਿਆਸਤਦਾਨ ਅਤੇ ਨਸ਼ਾ ਤਸਕਰਾਂ ਵਿਚਕਾਰ ਤਾਲਮੇਲ ਨਾਲ ਹੀ ਇਹ ਨਸ਼ਾ ਪੰਜਾਬ ਵਿਚ ਆਮ ਵਿਕ ਰਿਹਾ ਹੈ। ਉਨ੍ਹਾਂ ਕਿ ਪਹਿਲਾਂ ਵੀ ਪਿੰਡ ਦੀਪ ਸਿੰਘ ਵਾਲਾ ਅਤੇ ਹੋਰ ਕਈ ਥਾਵਾਂ ’ਤੇ ਸ਼ਰੇਆਮ ਨਸ਼ਾ ਵੇਚਦੇ ਤਸਕਰਾਂ ਨੂੰ ਫੜਾਉਣ ਲਈ ਉਨ੍ਹਾਂ ਵਲੋਂ ਪੁਲਿਸ ਖ਼ਿਲਾਫ਼ ਸੰਘਰਸ਼ ਕੀਤਾ ਗਿਆ ਸੀ, ਜਿਸ ’ਤੇ ਨਸ਼ਾ ਤਸਕਰ, ਸਿਆਸੀ ਆਗੂ ਤੇ ਪੁਲਿਸ ਉਨ੍ਹਾਂ ਨੂੰ ਮੁਕੱਦਮਿਆਂ ਵਿਚ ਫਸਾਉਣ ਦੀ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਨਸ਼ਿਆਂ ਵਿਰੁੱਧ ਸੰਘਰਸ਼ ਜਾਰੀ ਰਹੇਗਾ, ਭਾਵੇਂ ਪੁਲਿਸ ਜਿੰਨੇ ਮਰਜੀ ਪਰਚੇ ਦਰਜ ਕਰ ਲਏ।