18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਸੀ.ਏ.ਕਿਊ.ਐਮ. ਦੀ ਉੱਚ ਪੱਧਰੀ ਟੀਮ ਵਲੋਂ ਫ਼ਰੀਦਕੋਟ ਜ਼ਿਲ੍ਹੇ ਦਾ ਦੌਰਾ ਡਾ . ਟੀ . ਐਸ . ਪੰਵਾਰ ਦੀ ਅਗਵਾਈ ਹੇਠ ਟੀਮ ਨੇ ਜ਼ਮੀਨੀ ਪੱਧਰ ’ ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਕਟਾਈ ਦੇ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (31 QM ), ਨਵੀਂ ਦਿੱਲੀ ਦੀ ਉੱਚ ਪੱਧਰੀ ਟੀਮ ਵਲੋਂ ਫ਼ਰੀਦਕੋਟ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਟੀਮ ਦੀ ਅਗਵਾਈ ਡਾ.

Ad Position 21
No active advertisement
ਡਾ. ਟੀ. ਐਸ. ਪੰਵਾਰ ਮੈਂਬਰ (ਤਕਨੀਕੀ) ਸੀ.ਏ.ਕਿਊ.ਐਮ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਨਾਲ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ। ਅਜੀਤ ਤਸਵੀਰ 18-10-2026
ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਝੋਨੇ ਦੀ ਕਟਾਈ ਦੇ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (31 QM ), ਨਵੀਂ ਦਿੱਲੀ ਦੀ ਉੱਚ ਪੱਧਰੀ ਟੀਮ ਵਲੋਂ ਫ਼ਰੀਦਕੋਟ ਜ਼ਿਲ੍ਹੇ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਟੀਮ ਦੀ ਅਗਵਾਈ ਡਾ. ਟੀ. ਐਸ. ਪੰਵਾਰ ਮੈਂਬਰ (ਤਕਨੀਕੀ) ਸੀ.ਏ.ਕਿਊ.ਐਮ. ਨੇ ਕੀਤੀ, ਜਦਕਿ ਟੀਮ ਵਿਚ ਡਾ. ਧਨੰਜੈ ਕੁਮਾਰ ਸਾਇੰਟਿਸਟ-ਸੀ, ਗੁਰਨਾਮ ਸਿੰਘ ਰਿਜਨਲ ਕੋਆਰਡੀਨੇਟਰ ਵੀ ਸ਼ਾਮਿਲ ਸਨ। ਇਸ ਦੌਰਾਨ ਟੀਮ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਤੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਅਤੇ ਇਸ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਟੀਮ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਾਲ-ਨਾਲ ਕੁਝ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਦਾ ਮੁਲਾਂਕਣ ਵੀ ਕੀਤਾ ਗਿਆ। ਦੌਰੇ ਦੌਰਾਨ ਟੀਮ ਨੇ ਪਰਾਲੀ ਦੇ ਖੇਤਾਂ ਵਿਚ ਹੀ ਪ੍ਰਬੰਧਨ (ਇਨ-ਸੀਟੂ) ਅਤੇ ਖੇਤਾਂ ਤੋਂ ਬਾਹਰ ਪ੍ਰਬੰਧਨ (ਐਕਸ-ਸੀਟੂ) ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਵਿਚ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਉਪਲਬਧਤਾ ਅਤੇ ਵਰਤੋਂ, ਜ਼ਿਲ੍ਹਾ ਪੱਧਰ ’ਤੇ ਨਿਗਰਾਨੀ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਵਰਗੇ ਅਹਿਮ ਪਹਿਲੂ ਸ਼ਾਮਿਲ ਰਹੇ। ਟੀਮ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਵੇਦਨਸ਼ੀਲ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਰੱਖਣ, ਸਮੇਂ ਸਿਰ ਕਾਰਵਾਈ ਕਰਨ ਅਤੇ ਸਬੰਧਿਤ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਟੀਮ ਵਲੋਂ ਜ਼ਮੀਨੀ ਪੱਧਰ ’ਤੇ ਲਾਗੂ ਕੀਤੇ ਜਾ ਰਹੇ ਰੋਕਥਾਮ ਉਪਾਵਾਂ ਦਾ ਜਾਇਜ਼ਾ ਲੈ ਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਦਿਆਂ ਜ਼ੀਰੋ ਤੱਕ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਜਿਥੇ ਸਬਸਿਡੀ ’ਤੇ ਉਨ੍ਹਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਉਥੇ ਹੀ ਖੇਤੀਬਾੜੀ ਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਟੀਮ ਨੇ ਪਰਾਲੀ ਪ੍ਰਬੰਧਨ, ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਅਤੇ ਇਸ ਸਬੰਧੀ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਸਾਰੇ ਸਬੰਧਤ ਪੱਖਾਂ ਦੇ ਸਹਿਯੋਗ ਅਤੇ ਤਾਲਮੇਲ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਗਿਆ। ਸੀ.ਏ.ਕਿਊ.ਐੱਮ. ਦੀ ਇਹ ਫੇਰੀ ਪੰਜਾਬ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਉਪਰਾਲਿਆਂ ਦੀ ਲਗਾਤਾਰ ਨਿਗਰਾਨੀ ਅਤੇ ਸਮੀਖਿਆ ਦਾ ਹਿੱਸਾ ਹੈ। ਇਸ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ, ਹਵਾ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਵਾਤਾਵਰਨ ਦੀ ਗੁਣਵੱਤਾ ਵਿਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ, ਐਕਸੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ ਏਡੀਓ, ਸ਼ੁਭ ਕਰਮਨ ਸਿੰਘ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਹੱਥਕਰਘਾ ਦਿਵਸ ਮੌਕੇ ਨਵ ਤ੍ਰਿੰਞਣ ਵਲੋਂ ਸਮਾਗਮ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਸਪੀਕਰ ਸੰਧਵਾਂ ਦੀ ਪਤਨੀ ਨੂੰ ਮੰਗ-ਪੱਤਰ ਦਿੱਤਾ
Ad Position 24