18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ : ਪ੍ਰਕਾਸ਼ ਸਿੰਘ ਭੱਟੀ

ਬਾਜਾਖਾਨਾ, 17 ਅਕਤੂਬਰ (ਜਗਦੀਪ ਸਿੰਘ ਗਿੱਲ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਭੱਟੀ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਅੰਦਰ ਕਾਤਲੋਗਾਹ, ਫ਼ਿਰੌਤੀਆਂ, ਲੁੱਟਾਂ-ਖੋਹਾਂ, ਕੁੱਟ ਮਾਰ, ਕਤਲ ਅਤੇ ਭਿ੍ਸ਼ਟਾਚਾਰ ਸੀਮਾ ਪਾਰ ਕਰ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਬਾਜਾਖਾਨਾ, 17 ਅਕਤੂਬਰ (ਜਗਦੀਪ ਸਿੰਘ ਗਿੱਲ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਭੱਟੀ ਨੇ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਅੰਦਰ ਕਾਤਲੋਗਾਹ, ਫ਼ਿਰੌਤੀਆਂ, ਲੁੱਟਾਂ-ਖੋਹਾਂ, ਕੁੱਟ ਮਾਰ, ਕਤਲ ਅਤੇ ਭਿ੍ਸ਼ਟਾਚਾਰ ਸੀਮਾ ਪਾਰ ਕਰ ਚੁੱਕਾ ਹੈ। ਬੀਤੇ ਦਿਨੀ ਮਾਨਸਾ ਵਿਖੇ ਨਸ਼ਿਆਂ ਨੂੰ ਰੋਕਣ ਲਈ ਅੱਗੇ ਆਏ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਦਵਾਈਆਂ ਦੀ ਦੁਕਾਨ ਦੇ ਮਾਲਕ ਵਲੋਂ ਕੀਤੀ ਗਈ ਹੱਤਿਆ ਪੰਜਾਬ ਸਰਕਾਰ ਦੀ ਘਿਨੌਣੀ ਤਸਵੀਰ ਆਪੇ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਆਪਣਾ ਆਧਾਰ ਗੁਵਾ ਚੁੱਕੀ ਹੈ ਅਤੇ ਲੋਕਾਂ ਦਾ ਇਨ੍ਹਾਂ ਤੋਂ ਮੋਹ ਭੱਗ ਹੋ ਚੁੱਕਾ ਹੈ। ਪੰਜਾਬ ਦੇ ਅਣਖੀ ਲੋਕ 2027 ਦੀਆਂ ਚੋਣਾਂ ਦੌਰਾਨ ਇਸ ਪਾਰਟੀ ਦੀ ਅਸਲੀ ਤਸਵੀਰ ਵਿਧਾਨ ਸਭਾ ਚੋਣਾਂ ਦੌਰਾਨ ਪੇਸ਼ ਕਰਨ ਲਈ ਉਤਾਵਲੇ ਹਨ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਮੇਹਰ ਸਿੰਘ ਕਰੀਰਵਾਲੀ ਅਤੇ ਪ੍ਰਭਜੀਤ ਸਿੰਘ ਬਰਾੜ ਪ੍ਰਧਾਨ ਬਲਾਕ ਕਾਂਗਰਸ ਜੈਤੋ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਰਾਸ਼ਟਰੀ ਹੱਥਕਰਘਾ ਦਿਵਸ ਮੌਕੇ ਨਵ ਤ੍ਰਿੰਞਣ ਵਲੋਂ ਸਮਾਗਮ
Ad Position 24